ਜਿੰਪਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ 100 ਕਰੋੜ ਦੇ ਕਰੀਬ ਰਾਸ਼ੀ ਪ੍ਰਵਾਨ ਕੀਤੀ ਗਈ ਸੀ ਪਰ ਕੁਝ ਜ਼ਿਲ੍ਹਿਆਂ ਦੇ ਬਜਟ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਹੁਣ ਤੱਕ 158 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਰਾਸ਼ੀ ਹਾਲੇ ਹੋਰ ਵੱਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੈਸੇ ਜਾਰੀ ਕੀਤੇ ਗਏ ਹਨ।
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 158 ਕਰੋੜ ਰੁਪਏ ਦੀ ਰਾਸ਼ੀ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ ਜਾਰੀ
(Punjab Bureau) : ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਉਸਾਰੀ ਅਤੇ ਅੱਪਗ੍ਰੇਡੇਸ਼ਨ ਲਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। ਇਨ੍ਹਾਂ ਦਫਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕ ਜਲਦ ਹੀ ਨਵੀਆਂ ਤੇ ਅੱਪਗ੍ਰੇਡ ਇਮਾਰਤਾਂ ਵਿਚ ਆਸਾਨੀ ਨਾਲ ਕੰਮ ਕਰਵਾ ਸਕਣਗੇ।
ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਈ 2023 ਵਿਚ ਰੱਖਿਆ ਸੀ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਨਵੇਂ ਤਹਿਸੀਲ ਕੰਪਲੈਕਸ ਲਈ 6.52 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਨਕੋਦਰ ਦਾ ਨਵਾਂ ਤਹਿਸੀਲ ਕੰਪਲੈਕਸ ਉਸਾਰਨ ਲਈ 6.18 ਕਰੋੜ ਰੁਪਏ ਜਾਰੀ ਹੋਏ ਹਨ।
ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਲਈ 5.98 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।
ਜਿੰਪਾ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਬੱਸੀ ਪਠਾਣਾਂ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਕਲਾਨੌਰ ਲਈ 6.60 ਕਰੋੜ ਰੁਪਏ, ਬਟਾਲਾ ਲਈ 11.06 ਕਰੋੜ ਰੁਪਏ, ਸੁਲਤਾਨਪੁਰ ਲੋਧੀ ਲਈ 5.50 ਕਰੋੜ ਰੁਪਏ ਅਤੇ ਤਹਿਸੀਲ ਕੰਪਲੈਕਸ ਫਗਵਾੜਾ ਲਈ 5.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ‘ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਬਰਨਾਲਾ, ਫਰੀਦਕੋਟ, ਸਮਾਣਾ, ਫਿਲੌਰ, ਗੁਰਦਾਸਪੁਰ, ਲੁਧਿਆਣਾ, ਸ਼ਾਹਕੋਟ, ਕਪੂਰਥਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ...
Punjab News
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
Punjab News
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ
ਪੰਜਾਬੀ-ਸਮਾਚਾਰ
264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Flood in Punjab
कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...
Punjab News
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
With the power of your trust this Patiala's daughter will do all-round development of the district: ...
ਪੰਜਾਬੀ-ਸਮਾਚਾਰ
Punjab health minister bats for bringing parity in prices of same salts of medicines.
ਪੰਜਾਬੀ-ਸਮਾਚਾਰ
ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆ...
ਪੰਜਾਬੀ-ਸਮਾਚਾਰ
ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ
ਪੰਜਾਬੀ-ਸਮਾਚਾਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...
ਪੰਜਾਬੀ-ਸਮਾਚਾਰ
ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ
ਪੰਜਾਬੀ-ਸਮਾਚਾਰ
'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ...
ਪੰਜਾਬੀ-ਸਮਾਚਾਰ
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ
ਅਪਰਾਧ ਸਬੰਧਤ ਖਬਰ
ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵਿਸ਼ਾਲ ਰੋਸ ਪ੍ਰਦਰ...
Flood in Punjab