ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਬਰਾਮਦ ਦੇ ਉਦੇਸ਼ ਨਾਲ ਰਸਾਇਣ-ਰਹਿਤ ਬਾਸਮਤੀ ਦੇ ਉਤਪਾਦਨ ਲਈ ਵਿੱਢਿਆ ਪ੍ਰਾਜੈਕਟ

ਵਿਸ਼ੇਸ਼ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਦੇ ਚੋਗਾਵਾਂ ਬਲਾਕ ਦਾ 25 ਹਜ਼ਾਰ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ: ਗੁਰਮੀਤ ਸਿੰਘ ਖੁੱਡੀਆਂ

(Punjab Bureau) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਾਇਲਟ ਪ੍ਰਾਜੈਕਟ ਲਈ ਚੋਗਾਵਾਂ ਬਲਾਕ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਇਹ ਖੇਤਰ ਰਾਵੀ ਦਰਿਆ ਦੇ ਨੇੜੇ ਪੈਂਦਾ ਹੈ ਅਤੇ ਇੱਥੋਂ ਦਾ ਜਲਵਾਯੂ ਵਧੀਆ ਮਹਿਕ ਵਾਲੀ ਅਤੇ ਨਿਰਯਾਤ ਗੁਣਵੱਤਾ ਵਾਲੀ ਬਾਸਮਤੀ ਦੀ ਪੈਦਾਵਾਰ ਦੇ ਬਿਲਕੁਲ ਅਨੁਕੂਲ ਹੈ।

Gurmeet Singh Khuddian

ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦੀ ਬਰਾਮਦ ਦੀਆਂ ਬਹੁਤ ਸੰਭਾਵਨਾਵਾਂ ਹਨ ਕਿਉਂਕਿ ਇਸ ਖੇਤਰ ਵਿੱਚ ਪੈਦਾ ਹੋਣ ਵਾਲੀ ਜ਼ਿਆਦਾਤਰ ਬਾਸਮਤੀ ਅਰਬ, ਯੂਰਪੀਅਨ ਅਤੇ ਮੱਧ ਪੂਰਬੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਸਮਤੀ 60 ਤੋਂ ਵੱਧ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ, ਜਿਸ ਵਿੱਚੋਂ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਨੇ ਪਿਛਲੇ ਸਾਲ ਦੌਰਾਨ ਤਕਰੀਬਨ 9 ਹਜ਼ਾਰ ਕਰੋੜ ਰੁਪਏ ਦੀ ਬਾਸਮਤੀ ਬਰਾਮਦ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਤੋਂ ਬਾਸਮਤੀ ਚੌਲਾਂ ਦੀ ਬਰਾਮਦ ਦੀ ਸੰਭਾਵਨਾ ਨੂੰ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਬਜਾਏ ਬਦਲਵੇਂ ਰਸਾਇਣਾਂ ਦੀ ਢੁਕਵੀਂ ਮਾਤਰਾ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 10 ਕੀਟਨਾਸ਼ਕਾਂ/ਫੰਗੀਸਾਈਡਸ ‘ਤੇ ਬਾਸਮਤੀ ਦੀ ਫ਼ਸਲ ‘ਤੇ ਵਰਤੋਂ ਉੱਤੇ ਪਾਬੰਦੀ ਲਗਾਈ ਗਈ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਚੋਗਾਵਾਂ ਬਲਾਕ ਵਿੱਚ ਕੁੱਲ 32000 ਹੈਕਟੇਅਰ ਰਕਬਾ ਖੇਤੀਯੋਗ ਹੈ, ਜਿਸ ਵਿੱਚੋਂ 28753 ਹੈਕਟੇਅਰ ਰਕਬਾ ਝੋਨੇ ਦੀ ਫ਼ਸਲ ਹੇਠ ਹੈ ਅਤੇ 25000 ਹੈਕਟੇਅਰ ਰਕਬਾ ਸਿਰਫ਼ ਬਾਸਮਤੀ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਬਲਾਕ ਦੇ ਕੁੱਲ 102 ਪਿੰਡਾਂ ਵਿੱਚੋਂ 42 ਪਿੰਡਾਂ ਨੂੰ ਇਸ ਪ੍ਰਾਜੈਕਟ ਤਹਿਤ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਬਲਾਕ ਵਿੱਚ ਪੂਸਾ ਬਾਸਮਤੀ 1718, ਪੂਸਾ ਬਾਸਮਤੀ 1121, ਪੂਸਾ ਬਾਸਮਤੀ 1885, ਪੂਸਾ ਬਾਸਮਤੀ 1509, ਪੂਸਾ ਬਾਸਮਤੀ 1692 ਅਤੇ ਪੰਜਾਬ ਬਾਸਮਤੀ-7 ਕਿਸਮਾਂ ਦੀ ਮੁੱਖ ਤੌਰ ‘ਤੇ ਕਾਸ਼ਤ ਕੀਤੀ ਜਾਂਦੀ ਹੈ।

See also  प्रभ आसरा के 450 आश्रित 70 दिनों से बिना बिजली के काट रहे दिन

ਕਿਸਾਨਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਮੁਹਿੰਮ

ਚੋਗਾਵਾਂ ਬਲਾਕ ਵਿਖੇ ਤਾਇਨਾਤ ਖੇਤੀਬਾੜੀ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਇਸ ਪ੍ਰਾਜੈਕਟ ‘ਤੇ ਲਗਾਇਆ ਗਿਆ ਹੈ ਤਾਂ ਜੋ ਚੁਣੇ ਗਏ ਪਿੰਡਾਂ ਦੇ ਸਾਰੇ ਕਿਸਾਨਾਂ ਨੂੰ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ Basmati.net ਪੋਰਟਲ ‘ਤੇ ਆਨਲਾਈਨ ਰਜਿਸਟਰ ਕੀਤਾ ਜਾ ਸਕੇ। ਖੇਤੀਬਾੜੀ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੇ ਸਰਵੇਖਣ ਤੋਂ ਬਾਅਦ 3691 ਕਿਸਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਪਾਬੰਦੀਸ਼ੁਦਾ ਕੀਟਨਾਸ਼ਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 54 ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕੀਟਨਾਸ਼ਕ ਵੇਚਣ ਵਾਲੇ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੇ ਸਟਾਕ ਸਬੰਧੀ ਰਿਪੋਰਟ ਲਈ ਗਈ ਹੈ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਿਕਰੀ ਨਾ ਕਰਨ ਸਬੰਧੀ ਡੀਲਰਾਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਪੀ.ਏ.ਯੂ., ਲੁਧਿਆਣਾ ਵੱਲੋਂ ਤਿਆਰ ਕੀਤਾ ਵਿਸ਼ੇਸ਼ ਸਾਹਿਤ ਵੀ ਕਿਸਾਨਾਂ ਵਿੱਚ ਵੰਡਿਆ ਜਾ ਰਿਹਾ ਹੈ।

See also  ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ 

ਸੁਪਰਵਾਈਜ਼ਰ, ਕਿਸਾਨ ਮਿੱਤਰ ਅਤੇ ਹੋਰ ਸਟਾਫ਼ ਨੂੰ ਫੀਲਡ ਵਿੱਚ ਲਗਾਇਆ

ਚੋਗਾਵਾਂ ਬਲਾਕ ਵਿੱਚ 38 ਕਿਸਾਨ ਮਿੱਤਰ, ਤਿੰਨ ਸੁਪਰਵਾਈਜ਼ਰ ਅਤੇ ਅੱਠ ਫੀਲਡ ਸੁਪਰਵਾਈਜ਼ਰ ਨਿਯਮਤ ਤੌਰ ‘ਤੇ ਖੇਤਾਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਰਸਾਇਣ-ਰਹਿਤ ਬਾਸਮਤੀ ਦੀ ਪੈਦਾਵਾਰ ਲਈ ਜਾਗਰੂਕ ਕਰ ਰਹੇ ਹਨ। ਸਮੁੱਚੇ ਸਟਾਫ਼ ਨੂੰ ਪੀ.ਏ.ਯੂ. ਦੇ ਵਿਗਿਆਨੀਆਂ ਵੱਲੋਂ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਉਹ ਕਿਸਾਨਾਂ ਦਾ ਸਹੀ ਮਾਰਗ ਦਰਸ਼ਨ ਕਰ ਸਕਣ। ਇਸ ਤੋਂ ਇਲਾਵਾ 2500 ਤੋਂ ਵੱਧ ਕਿਸਾਨਾਂ ਦੇ ਵਟਸਐਪ ਗਰੁੱਪ ਵੀ ਬਣਾਏ ਗਏ ਹਨ ਜਿਨ੍ਹਾਂ ਰਾਹੀਂ ਸੁਝਾਅ ਅਤੇ ਜਾਣਕਾਰੀ ਭਰਪੂਰ ਸਾਹਿਤ ਸਾਂਝਾ ਕੀਤਾ ਜਾ ਰਿਹਾ ਹੈ।

Related posts:

चंडीगढ़ से तीन आम आदमी पार्टी पार्षद भाजपा में शामिल।
Chandigarh
“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿ...
ਪੰਜਾਬੀ-ਸਮਾਚਾਰ
62.80% voter turnout recorded in 13 Lok Sabha Constituencies in Punjab: Sibin C
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
Chandrayaan-3
Evening Water Supply at low pressure on 12th April.
ਪੰਜਾਬੀ-ਸਮਾਚਾਰ
ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
Punjab News
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...
Punjab News
ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...
Punjab Police
Punjab CEO Sibin C holds a high-level review meeting with DCs, CPs, and SSPs for the Lok Sabha elect...
ਪੰਜਾਬੀ-ਸਮਾਚਾਰ
आल कांटरैकचुअल कर्मचारी संघ भारत यूटी चंडीगढ़ ने सलाहकार चंडीगढ़ प्रशासन से की मीटिंग ।
Chandigarh
City to get it's first Zero Waste Modern Food Street, Sector 15
ਪੰਜਾਬੀ-ਸਮਾਚਾਰ
ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Flood in Punjab
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
Cm Calls Upon People To Follow Teachings Of Sri Guru Tegh Bahadur Ji
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ...
ਪੰਜਾਬੀ-ਸਮਾਚਾਰ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...
ਪੰਜਾਬੀ-ਸਮਾਚਾਰ
लोकसभा चुनाव के लिए सार्वजनिक अवकाश की घोषणा।
Punjab News
See also  Chandigarh DC Rates 2024 List Out.

Leave a Reply

This site uses Akismet to reduce spam. Learn how your comment data is processed.