ਪਹਿਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਅਸੀਂ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ
(Jalandhar Bureau) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ ਉਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਘਾਲਣਾ ਦਾ ਕੋਈ ਸਾਨੀ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਰੇਕ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਇਹ ਸਮਰੱਥਾ ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਚੀਨ ਤੋਂ ਅੱਗੇ ਲਿਜਾ ਸਕਦੀ ਹੈ।

PUNJAB WILL SOON LEAVE BEHIND CHINA IN INDUSTRIAL DEVELOPMENT: SAYS KEJRIWAL
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਸੂਬੇ ਵਿੱਚ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਮੌਜੂਦਾ ਸਰਕਾਰ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਰਾਹੀਂ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲੇ ਸੁਝਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਨਅਤਾਕਾਰਾਂ ਨੂੰ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਜਲਦੀ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ ਕਿਉਂਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਚੌਵੀਂ ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਵਿਚ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਜੋ ਉਨ੍ਹਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰ ਰਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਉਦਯੋਗਪਤੀਆਂ ਨੂੰ ਗਾਰੰਟੀਆਂ ਦਿੱਤੀਆਂ ਸੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਉਦਯੋਗਪਤੀਆਂ ਤੋਂ ਕਈ ਸੁਝਾਅ ਮਿਲੇ ਸਨ, ਜਿਸ ਤੋਂ ਬਾਅਦ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲਬਾਤ ਵੋਟਾਂ ਲੈਣ ਲਈ ਨਹੀਂ, ਸਗੋਂ ਇਹ ਭਰੋਸਾ ਦਿਵਾਉਣ ਲਈ ਹੈ ਕਿ ਅਸੀਂ ਉਦਯੋਗ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਯੋਜਨਾਬੱਧ ਤਰੀਕੇ ਨਾਲ ਹੋ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਨੇ ਪਹਿਲਾਂ ਹੀ ਸੂਬੇ ਲਈ 50,000 ਕਰੋੜ ਰੁਪਏ ਦਾ ਨਿਵੇਸ਼ ਪੱਕਾ ਕਰ ਲਿਆ ਹੈ ਜਿਸ ਨਾਲ 2.86 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਉਦਯੋਗਪਤੀ ਲੁੱਟ ਦੇ ਡਰੋਂ ਸੂਬੇ ਨੂੰ ਛੱਡ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਇਸ ਮਿਲਣੀ ਦਾ ਉਦੇਸ਼ ਸੂਬੇ ਦੀ ਸਥਾਨਕ ਸਨਅਤ ਦਾ ਦਸ ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਦੀ ਦੂਰਅੰਦੇਸ਼ੀ ਤੇ ਬਹੁਮੁੱਲੇ ਵਿਚਾਰਾਂ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਇਤਾ ਮਿਲੇਗੀ ।
Related posts:
ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਪੰਜਾਬੀ-ਸਮਾਚਾਰ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
ਪੰਜਾਬੀ-ਸਮਾਚਾਰ
ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ 'ਤੇ ਰੋਕ ਲਗਾਉਣ ਦਾ ਭਰੋਸਾ
ਪੰਜਾਬੀ-ਸਮਾਚਾਰ
'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ
Punjab Congress
ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ
Mohali
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ
ਪੰਜਾਬੀ-ਸਮਾਚਾਰ
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
Asia Cup 2023
कांग्रेस में है देश के लिए शहादत देने की परंपरा, भाजपा में नहीं: तिवारी
ਪੰਜਾਬੀ-ਸਮਾਚਾਰ
Punjab Raj Bhavan celebrates Odisha Foundation Day.
ਪੰਜਾਬੀ-ਸਮਾਚਾਰ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
Aam Aadmi Party
चंडीगढ़ प्रेस क्लब चुनाव 2024-25 में नलिन आचार्य ने प्रधान पद के लिए अपना दाव पेश करा.
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
Punjab Horticulture Department gears up to boost silk production in the state.
ਪੰਜਾਬੀ-ਸਮਾਚਾਰ
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿ...
ਅਪਰਾਧ ਸਬੰਧਤ ਖਬਰ
ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ
Amritsar
ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
Punjab News