ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

(Punjab Bureau) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਭਰ ‘ਚ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ।

Local Government Minister Balkar Singh

Local Government Minister Balkar Singh

ਅੱਜ ਇੱਥੇ ਸੈਕਟਰ 35 ਚੰਡੀਗੜ੍ਹ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਜ਼ਿਲ੍ਹਾ ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਪਠਾਨਕੋਟ,ਫਿਰੋਜ਼ਪੁਰ, ਲੁਧਿਆਣਾ, ਮਾਨਸਾ, ਮੋਗਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈਂਦੀਆਂ ਨਗਰ ਕੌਂਸਲਾਂ/ ਨਗਰ ਪੰਚਾਇਤਾ ਹੰਡਿਆਇਆ, ਬਰੀਵਾਲਾ, ਖੇਮਕਰਨ, ਤਰਨਤਾਰਨ, ਬਾਬਾ ਬਕਾਲਾ ਸਾਹਿਬ, ਰਾਜਾ ਸਾਂਸੀ, ਰਾਮਪੁਰਾ ਫੂਲ, ਤਲਵੰਡੀ ਸਾਬੋ, ਡੇਰਾ ਬਾਬਾ ਨਾਨਕ, ਨਰੋਟ ਜੈਮਲ ਸਿੰਘ, ਮੱਖੂ, ਮੱਲਾਂਵਾਲਾ ਖਾਸ, ਮਾਛੀਵਾੜਾ, ਮਲੌਧ, ਸਾਹਨੇਵਾਲ, ਮੁਲਾਪੁਰ ਦਾਖਾ, ਭੀਖੀ ਅਤੇ ਸਰਦੂਲਗੜ੍ਹ, ਬਾਗਾ ਪੁਰਾਣਾ, ਘੜੂੰਆਂ, ਧਰਮਕੋਟ ਅਤੇ ਅਮਲੋਹ ਵਿਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵੱਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜੰਗੀ ਪੱਧਰ ‘ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ।

See also  सांस्कृतिक मामलों के विभाग और टैगोर थिएटर सोसाइटी द्वारा 11वें अंतर्राष्ट्रीय कठपुतली महोत्सव का आयोजन ।

ਉਨ੍ਹਾਂ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਢੁੱਕਵੀ ਜਗ੍ਹਾਂ ਦੀ ਚੋਣ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜਿਥੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਪ੍ਰਗਤੀ ਅਧੀਨ ਹੈ ਉਨ੍ਹਾਂ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸਾਫ਼ ਸਫਾਈ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਪਹਿਲ ਦੇ ਅਧਾਰ ‘ਤੇ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਹਿੱਤ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਸ. ਬਲਕਾਰ ਸਿੰਘ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਉਹ ਕੋਈ ਵੀ ਨਵਾਂ ਪ੍ਰਾਜੈਕਟ ਉਲੀਕਣ ਸਬੰਧੀ ਪੂਰੀ ਜਾਣਕਾਰੀ ਸਬੰਧਤ ਹਲਕਾ ਵਿਧਾਇਕ ਨਾਲ ਸਾਂਝੀ ਕਰਨ ਤਾਂ ਜੋ ਹਲਕਾ ਵਿਧਾਇਕ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਸਕਣ। ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਵਿਅਕਤੀ ਭਿ੍ਸ਼ਟਾਚਾਰ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

See also  ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ

ਇਸ ਮੌਕੇ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਚੇਅਰਮੈਨ ਸ੍ਰੀ ਸਨੀ ਆਹਲੂਵਾਲੀਆ, ਸਬੰਧਤ ਹਲਕੇ ਦੇ ਐਮ ਐਲ ਏਜ ਸਾਹਿਬਾਨ, ਐਮ ਐਲ ਏਜ ਦੇ ਪ੍ਰਤੀਨਿਧੀ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਸੀ ਈ ਓ, ਸ੍ਰੀ ਸੰਯਮ ਅਗਰਵਾਲ, ਸਬੰਧਤ ਵਧੀਕ ਡਿਪਟੀ ਕਮਿਸ਼ਨਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਸਬੰਧਤ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

Related posts:

भाजपा सरकार प्रभुराम की बात तो करती है लेकिन बातो को मानती नही - विधायक नीरज शर्मा।

ਪੰਜਾਬੀ-ਸਮਾਚਾਰ

कांग्रेस में है देश के लिए शहादत देने की परंपरा, भाजपा में नहीं: तिवारी

ਪੰਜਾਬੀ-ਸਮਾਚਾਰ

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Flood in Punjab

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼...

Ludhiana

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਪੰਜਾਬੀ-ਸਮਾਚਾਰ

Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬੀ-ਸਮਾਚਾਰ

*ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ*

Aam Aadmi Party

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਪੰਜਾਬੀ-ਸਮਾਚਾਰ

Free CTU Bus Services for Women on Raksha Bandhan

Chandigarh

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤ...

ਪੰਜਾਬੀ-ਸਮਾਚਾਰ

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਪੰਜਾਬੀ-ਸਮਾਚਾਰ

Rs 39.69 Cr releases for Free Textbooks to SC Students: Dr. Baljit Kaur

ਪੰਜਾਬੀ-ਸਮਾਚਾਰ

ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ

ਪੰਜਾਬੀ-ਸਮਾਚਾਰ

Estate Office is going to conduct a comprehensive survey in Chandigarh of all Rehabilitation Colonie...

Chandigarh

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਪੰਜਾਬੀ-ਸਮਾਚਾਰ

चंडीगढ़ में पीने के पानी को लेकर बड़ा खुलासा, 35,220 मीटर खराब!

ਪੰਜਾਬੀ-ਸਮਾਚਾਰ

Chandigarh DC Rates 2024 List Out.

ਪੰਜਾਬੀ-ਸਮਾਚਾਰ

ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ

ਪੰਜਾਬੀ-ਸਮਾਚਾਰ
See also  ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.