ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਪੂਰਨ ਤੌਰ ਉਤੇ ਵਚਨਬੱਧ
ਮਨੁੱਖਤਾ ਦੀ ਸੇਵਾ ‘ਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦਾ ਧੰਨਵਾਦ ਕੀਤਾ
ਸੂਬਾ ਸਰਕਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ
(Punjab Bureau) : ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿਚ ਪੈਦਾ ਹੋਏ ਹਾਲਾਤ ਉਤੇ ਉਨ੍ਹਾਂ ਨੇ ਨਿੱਜੀ ਤੌਰ ਉਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
Related posts:
ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ...
Punjab News
ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...
ਪੰਜਾਬੀ-ਸਮਾਚਾਰ
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ 'ਆਪ' ਸਰਕਾਰ ਦਿੱਲੀ ਵਿੱਚ ਕਰਦੀ ਹੈ: ਬਾਜਵਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ
Manipur violence
Section 144 imposed around all water bodies in Chandigarh
Chandigarh
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ
Punjab Crime News
ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
Sarkar Sannatkar milni
Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ
ਖੇਡਾਂ ਦੀਆਂ ਖਬਰਾਂ
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਪੰਜਾਬੀ-ਸਮਾਚਾਰ
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Punjab News
ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ
ਪੰਜਾਬੀ-ਸਮਾਚਾਰ
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚ...
Punjab Crime News
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਪੰਜਾਬ-ਵਿਜੀਲੈਂਸ-ਬਿਊਰੋ