ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

ਕੁਲਤਾਰ ਸਿੰਘ ਸੰਧਵਾਂ ਨੇ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਵਿੱਚ ਨਾਮਣਾ ਖੱਟਣ ਲਈ ਅਮਰਜੀਤ ਗੁਰੂ ਦੀ ਪਿੱਠ ਥਾਪੜੀ

(Punjab Bureau) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਾਲ ਹੀ ਵਿੱਚ ਨੋਇਡਾ ਵਿਖੇ ਹੋਈ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਦੌਰਾਨ ਵੇਟਲਿਫਟਿੰਗ ’ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਬੇਮਿਸਾਲ ਵੇਟਲਿਫਟਰ ਅਮਰਜੀਤ ਗੁਰੂ ਨਾਲ ਮੁਲਾਕਾਤ ਕੀਤੀ।

Silver Medalist Weightlifter calls on PVS Speaker

Silver Medalist Weightlifter calls on PVS Speaker

ਪਿੰਡ ਗੁਣਾਚੌਰ (ਐਸ.ਬੀ.ਐਸ. ਨਗਰ) ਦੇ ਰਹਿਣ ਵਾਲੇ ਰਾਜ ਕੁਮਾਰ ਦੇ ਪੁੱਤਰ ਅਮਰਜੀਤ ਗੁਰੂ ਨੇ ਪਿਛਲੇ 13 ਸਾਲਾਂ ਤੋਂ ਵੇਟਲਿਫਟਿੰਗ ਦੇ ਖੇਤਰ ਵਿੱਚ ਪੂਰੀ ਲਗਨ ਤੇ ਹੁਨਰ ਸਦਕਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਆਪਣੀ ਸਖ਼ਤ ਮਿਹਨਤ ਅਤੇ ਕਾਮਯਾਬੀ ਦੇ ਨਵੇਂ ਦਿਸਹੱਦੇ ਛੋਹਣ ਦੀ ਨਿਰੰਤਰ ਕੋਸ਼ਿਸ਼ ਸਦਕਾ ਉਹ ਦੇਸ਼ ਦੇ ਸਿਖ਼ਰਲੇ ਵੇਟਲਿਫਟਰਾਂ ਵਿੱਚ ਇੱਕ ਮਾਣਮੱਤਾ ਸਥਾਨ ਪ੍ਰਾਪਤ ਕਰਨ ਵਿੱਚ ਸਫਲ ਰਿਹਾ ਹੈ। ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰਜੀਤ ਗੁਰੂ ਦੀ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸ਼ਲਾਘਾ ਕੀਤੀ। ਉਨ੍ਹਾਂ ਅਮਰਜੀਤ ਗੁਰੂ ਦੀ ਖੇਡ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਇੱਕ ਮਿਹਨਤੀ ਨੌਜਵਾਨ ਅਥਲੀਟ ਨੂੰ ਰਾਸ਼ਟਰੀ ਪੱਧਰ ’ਤੇ ਚਮਕਦਾ ਦੇਖ ਕੇ ਮਾਣ ਪ੍ਰਗਟ ਕੀਤਾ।

See also  Change of Summer OPD timings of Govt. Multi-Specialty Hospital, Sector-16, Chandigarh.

ਗੱਲਬਾਤ ਦੌਰਾਨ ਸ. ਸੰਧਵਾਂ ਨੇ ਅਮਰਜੀਤ ਗੁਰੂ ਨੂੰ ਉਸਦੇ ਭਵਿੱਖੀ ਯਤਨਾਂ ਲਈ ਪੂਰਨ ਸਮਰਥਨ ਅਤੇ ਹੱਲਾਸ਼ੇਰੀ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਰਜੀਤ ਗੁਰੂ ਵਰਗੇ ਪ੍ਰਤਿਭਾਸ਼ਾਲੀ ਅਥਲੀਟਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉੱਭਰਨ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਨਵਾਂਸ਼ਹਿਰ ਦੇ ਵਿਧਾਇਕ ਸ਼. ਨਛੱਤਰ ਪਾਲ ਵੀ ਹਾਜ਼ਰ ਸਨ। ਉਨ੍ਹਾਂ ਅਮਰਜੀਤ ਗੁਰੂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਿਡਾਰੀ ਦੀ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸ ਦੇ ਪਰਿਵਾਰ ਅਤੇ ਜੱਦੀ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਸੂਬੇ ਭਰ ਦੇ ਨਵੇਂ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਹੈ।

Related posts:

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ
ਪੰਜਾਬ ਦੀ ਰਾਜਨੀਤੀ
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤ...
ਪੰਜਾਬੀ-ਸਮਾਚਾਰ
Special Mega Employment Camps Across Punjab to Empower Women: Dr. Baljit Kaur
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
Punjab News
All hurdles in planned urban development will be removed: Hardeep Singh Mundian
ਪੰਜਾਬੀ-ਸਮਾਚਾਰ
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪ...
ਪੰਜਾਬੀ-ਸਮਾਚਾਰ
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
ਮੁੱਖ ਮੰਤਰੀ ਸਮਾਚਾਰ
355 nominations found valid after scrutiny of nomination papers in Punjab: Sibin C
ਪੰਜਾਬੀ-ਸਮਾਚਾਰ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਪੰਜਾਬੀ-ਸਮਾਚਾਰ
ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ...
Barnala
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ
Punjab News
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ
ਪੰਜਾਬੀ-ਸਮਾਚਾਰ
Bajwa terms the Election Manifesto of the Congress as revolutionary
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ
ਪੰਜਾਬੀ-ਸਮਾਚਾਰ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
Mayor starts renovation work of Janj Ghar Sector 23 - Chandigarh.
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 
ਪੰਜਾਬੀ-ਸਮਾਚਾਰ
ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ
ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ

Leave a Reply

This site uses Akismet to reduce spam. Learn how your comment data is processed.