(Punjab Bureau) : ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ। ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ ਮੰਚ ਰਾਹੀਂ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਪ੍ਰਦਰਸ਼ਨ ਕਰਨ ਦੀ ਦਿਸ਼ਾ ਵਿਚ ਇਕ ਕਦਮ ਹੋਰ ਅੱਗੇ ਵਧਦਿਆਂ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਨੇ ਪੰਜਾਬੀ ਗਾਇਕੀ ਦੇ ਵੱਖ ਵੱਖ ਰੰਗਾਂ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਦੀ ਪੰਜਾਬੀ ਸੰਗੀਤ ਨਾਲ ਮੁਲਾਕਾਤ ਕਰਵਾਈ ਗਈ।

Spellbound performance of Harbhajan Shera and Bir Singh mesmerises audience at Punjab Tourism Summit and Travel Mart
ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੱਭਿਆਚਾਰ ਤੇ ਅਮੀਰ ਵਿਰਸੇ ਬਾਰੇ ਦੇਸ਼ ਦੁਨੀਆ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਟੂਰਜਿਮ ਖੇਤਰ ਨੂੰ ਪ੍ਰਫੂਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਦੇ ਨਕਸ਼ੇ ਤੇ ਲਿਆਉਣ ਵਿੱਚ ਪੰਜਾਬੀ ਸੰਗੀਤ ਦਾ ਅਹਿਮ ਯੋਗਦਾਨ ਹੈ ਅਤੇ ਅਸੀਂ ਹੁਣ ਪੰਜਾਬ ਦੇ ਸੈਰ ਸਪਾਟਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੀ ਪੰਜਾਬੀ ਸੰਗੀਤ ਦੀ ਵੀ ਵਰਤੋਂ ਕਰਾਂਗੇ।
ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ ਨੂੰ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਪੂਰਾ ਪੰਜਾਬੀ ਰੰਗ ਚੜ੍ਹ ਗਿਆ ਸੀ। ਸਮਾਗਮ ਵਿੱਚ ਮੰਚ ਸੰਚਾਲਨ ਸਤਿੰਦਰ ਸੱਤੀ ਵਲੋਂ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ, ਪੰਜਾਬੀ ਗਾਇਕੀ ਅਫ਼ਸਾਨਾ ਖਾਨ,ਨੀਰੂ ਬਾਜਵਾ ਤੋਂ ਇਲਾਵਾ ਜਲਦ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਬੂਹੇ ਬਾਰੀਆਂ ਦੀ ਸਾਰੀ ਟੀਮ ਵੀ ਹਾਜ਼ਰ ਸੀ।