ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਮੀਤ ਹੇਅਰ ਨੇ ਖੇਡ ਵਿਭਾਗ ਦੀਆਂ ਆਗਾਮੀ ਯੋਜਨਾਵਾਂ ਦਾ ਖਾਕਾ ਉਲੀਕਿਆ

ਪੈਰਿਸ ਓਲੰਪਿਕਸ ਦੀ ਤਿਆਰੀ ਲਈ ਕੁਆਲੀਫਾਈ ਕਰਨ ਵਾਲੇ ਹਰ ਖਿਡਾਰੀ ਨੂੰ 15-15 ਲੱਖ ਰੁਪਏ ਮਿਲਣਗੇ

ਚੰਡੀਗੜ੍ਹ, 28 ਫਰਵਰੀ

ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ ਦਹਾਕਿਆਂ ਵਿੱਚ ਕੌਮੀ ਪੱਧਰ ਉੱਤੇ ਪੰਜਾਬ ਪਛੜ ਗਿਆ ਸੀ ਜਿਸ ਨੂੰ ਲੈ ਕੇ ਮੌਜੂਦਾ ਸਰਕਾਰ ਬਹੁਤ ਗੰਭੀਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੀ ਖੇਡਾਂ ਵਿੱਚ ਮੁੜ ਪੁਰਾਣੀ ਸ਼ਾਨ ਬਹਾਲ ਕਰਨ ਲਈ ਉਪਰਾਲੇ ਕਰ ਰਹੀ ਹੈ ਜਿਸ ਦੀ ਸ਼ੁਰੂਆਤ ਨਵੀਂ ਖੇਡ ਨੀਤੀ ਤੋਂ ਹੋਈ।

ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਇੱਕ ਖੇਡ ਮੈਗਜ਼ੀਨ ਵੱਲੋਂ ਕਰਵਾਈ ‘ਸਪੋਰਟਸ ਕਨਕਲੇਵ’ ਦੇ ਉਦਘਾਟਨ ਮੌਕੇ ਕੁੰਜੀਵਤ ਭਾਸ਼ਣ ਦਿੰਦਿਆਂ ਕਹੀ। ਇਸ ਮੌਕੇ ਉਨ੍ਹਾਂ ਵਿਸ਼ਵ ਕੱਪ ਜੇਤੂ ਹਾਕੀ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਤੇ ਜੂਨੀਅਰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਉਦੇ ਸਹਾਰਨ ਨੂੰ ਸਨਮਾਨਤ ਵੀ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈਆਂ ਪਿਛਲੇ ਦੋ ਸਾਲਾਂ ਤੋਂ ਨਿਰੰਤਰ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਸਾਰਥਿਕ ਨਤੀਜੇ ਪਿਛਲੇ ਸਾਲ ਏਸ਼ੀਅਨ ਗੇਮਜ਼ ਦੌਰਾਨ ਸਾਹਮਣੇ ਆਏ ਜਦੋਂ ਪੰਜਾਬ ਦੇ 32 ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ 20 ਤਮਗ਼ੇ ਜਿੱਤੇ। ਨਵੀਂ ਖੇਡ ਨੀਤੀ ਤਹਿਤ ਹਰ ਖੇਡ ਦੀ ਤਿਆਰੀ ਲਈ ਨਗਦ ਇਨਾਮ ਰਾਸ਼ੀ ਰੱਖੀ ਗਈ। ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 58 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ 8 ਵੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ। ਹੁਣ ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। 1000 ਖੇਡ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ ਜਿਸ ਵਿੱਚੋਂ ਪਹਿਲੇ ਫੇਜ਼ ਵਿੱਚ 260 ਨਰਸਰੀਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

See also  ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਖੇਡ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਹੇਠਲੇ ਪੱਧਰ ਉੱਤੇ ਪ੍ਰਤਿਭਾ ਦੀ ਸ਼ਨਾਖ਼ਤ ਕਰ ਕੇ ਉਸ ਨੂੰ ਅੱਗੇ ਵਧਣ ਦੇ ਮੌਕੇ ਦੇਣਾ ਹੈ। ਟਰਾਇਲ ਵੀ ਹਰ ਜਗ੍ਹਾਂ ਲੈ ਕੇ ਜਾ ਰਹੀ ਹੈ। ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ, ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ।ਮੈਡਲ ਜੇਤੂ ਖਿਡਾਰੀਆਂ ਲਈ 500 ਪੋਸਟਾਂ ਦਾ ਵੱਖਰਾ ਕਾਡਰ ਬਣਾਇਆ ਗਿਆ ਹੈ ਜਿਸ ਲਈ ਖਿਡਾਰੀਆਂ ਨੂੰ ਨੌਕਰੀ ਦੀ ਗਾਰੰਟੀ ਮਿਲੇਗੀ। ਉਨ੍ਹਾਂ ਕਿਹਾ ਕਿ ਮਹਿਜ਼ ਦੋ ਸਾਲ ਤੋਂ ਘੱਟ ਵਕਫ਼ੇ ਦੌਰਾਨ ਸਟੇਟ, ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਦੇ ਜੇਤੂ 24,164 ਪੰਜਾਬੀ ਖਿਡਾਰੀਆਂ ਨੂੰ ਕੁੱਲ 74.96 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

Related posts:

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿ...

ਅਪਰਾਧ ਸਬੰਧਤ ਖਬਰ

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

Chandigarh

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Amritsar

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ...

Aam Aadmi Party

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

Uncategorized

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

ਖੇਡਾਂ ਦੀਆਂ ਖਬਰਾਂ

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਪੰਜਾਬੀ-ਸਮਾਚਾਰ

CM announces to develop Hussainiwala border as a state of the art tourist destination

ਪੰਜਾਬੀ-ਸਮਾਚਾਰ

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Flood in Punjab

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

Municipal Corporation achieves record-breaking Property Tax collection ever, in the history of Chand...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ

Punjab Crime News

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਪੰਜਾਬ-ਵਿਜੀਲੈਂਸ-ਬਿਊਰੋ

ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ...

ਚੰਡੀਗੜ੍ਹ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਪੰਜਾਬੀ-ਸਮਾਚਾਰ

Following the implementation of the Model Code of Conduct for the Lok Sabha Election 2024.

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

Mohali

ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ

ਪੰਜਾਬੀ-ਸਮਾਚਾਰ

सी टी यु विभाग में पहुंची नई 60 बस चैसी 

ਪੰਜਾਬੀ-ਸਮਾਚਾਰ
See also  Punjab CEO Sibin C to hold 2nd Facebook Live to interact with people on May 17

Leave a Reply

This site uses Akismet to reduce spam. Learn how your comment data is processed.