ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ

ਚੰਡੀਗੜ੍ਹ 7 ਅਪ੍ਰੈਲ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖਾ ਹਮਲਾ ਕੀਤਾ ਹੈ। ਉਹਨਾਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਤੋਂ ਇਸ ਲਈ ਮਾਫੀ ਮੰਗਣੀ ਚਾਹੀਦੀ ਹੈ।।


ਸੁਨੀਲ ਜਾਖੜ ਨੇ ਅੱਜ ਇਥੋਂ ਜਾਰੀ ਬਿਆਨ ਵਿੱਚ ਆਖਿਆ ਕਿ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਸਭ ਦੇ ਸਾਂਝੇ ਹਨ ਅਤੇ ਉਹਨਾਂ ਦੇ ਜਨਮ ਸਥਾਨ ਤੇ ਜਾ ਕੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਨੇ ਸ਼ਰਾਬ ਨਾਲ ਸੰਬੰਧਿਤ ਘਪਲੇ ਵਿੱਚ ਫਸੇ ਆਪਣੇ ਆਗੂ ਦੀ ਤਰਫਦਾਰੀ ਦਾ ਡਰਾਮਾ ਕੀਤਾ ਹੈ ਇਸ ਨਾਲ ਲੱਖਾਂ ਪੰਜਾਬੀਆਂ ਦੇ ਹਿਰਦੇ ਵਲੂੰਦਰੇ ਗਏ ਹਨ। ਉਥੇ ਹੀ ਉਹਨਾਂ ਦਾ ਇਹ ਕਾਰਾ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਰੂਹ ਨੂੰ ਵੀ ਦੁੱਖ ਦੇਣ ਵਾਲਾ ਹੈ।

ਸੁਨੀਲ ਜਾਖੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਜੋ ਭ੍ਰਿਸ਼ਟਾਚਾਰ ਵਿੱਚ ਗਲਤਾਨ ਹੈ ਅਤੇ ਜਿਸ ਦੇ ਆਗੂਆਂ ਸਬੰਧੀ ਈਡੀ ਵੱਲੋਂ ਵਿਆਪਕ ਪੱਧਰ ਤੇ ਜਾਂਚ ਜਾਰੀ ਹੈ ਉਸਦੇ ਆਗੂ ਸ਼ਹੀਦਾਂ ਦਾ ਨਾਮ ਵਰਤ ਰਹੇ ਹਨ।

ਸੁਨੀਲ ਜਾਖੜ ਨੇ ਆਖਿਆ ਕਿ ਆਪ ਦੇ ਆਗੂ ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਦੇ ਵਿਚਕਾਰ ਅਰਵਿੰਦ ਕੇਜਰੀਵਾਲ ਦੀ ਤਸਵੀਰ ਲਗਾ ਕੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਅਪਮਾਨ ਕਰ ਰਹੇ ਹਨ। ਜਿਸ ਦੇ ਖਿਲਾਫ ਦੇਸ਼ ਵਿਚ ਆਮ ਆਦਮੀ ਪਾਰਟੀ ਨੂੰ ਤਿੱਖਾ ਵਿਰੋਧ ਵੀ ਝੱਲਣਾ ਪਿਆ ਸੀ l ਇਸ ਲਈ ਪਾਰਟੀ ਨੂੰ ਮਾਫੀ ਮੰਗਣੀ ਚਾਹੀਦੀ ਹੈ।

See also  70311 Dealers Avail OTS-3, Receives 164.35 Crore in Government Treasury: Harpal Singh Cheema

ਸੁਨੀਲ ਜਾਖੜ ਨੇ ਆਖਿਆ ਕਿ ਇਸ ਤਰ੍ਹਾਂ ਦੇ ਪਖੰਡ ਕਰਨ ਨਾਲ ਵੀ ਸ਼ਰਾਬ ਘੁਟਾਲੇ ਦਾ ਦਾਗ ਧੋਤਾ ਨਹੀਂ ਜਾ ਸਕਦਾ ਅਤੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੀ ਕਚਹਿਰੀ ਵਿੱਚ ਜਵਾਬ ਦੇਣਾ ਪਵੇਗਾ ।

ਸੁਨੀਲ ਜਾਖੜ ਨੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬੇ ਲਈ ਵੀ ਆਮ ਆਦਮੀ ਪਾਰਟੀ ਨੂੰ ਜਿੰਮੇਵਾਰ ਦੱਸਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਅਗਵਾਈ ਹੀਨ ਪੁਲਿਸ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਰਹੀ ਹੈ ਅਤੇ ਤਰਨ ਤਾਰਨ ਦੀ ਤਾਜ਼ਾ ਘਟਨਾ ਇਸ ਦਾ ਪ੍ਰਮਾਣ ਹੈ । ਉਹਨਾਂ ਆਖਿਆ ਕਿ ਚੰਗਾ ਹੁੰਦਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕੜਾ ਵਿਖੇ ਵਰਤ ਰੱਖਣ ਦੀ ਬਜਾਏ ਤਰਨ ਤਾਰਨ ਵਿਖੇ ਜਾ ਕੇ ਵਰਤ ਰੱਖਦੇ ਅਤੇ ਉਸ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਜਿਸ ਦੀ ਮਹਿਲਾ ਨੂੰ ਨਿਰਵਸਤਰ ਕਰਕੇ ਘੁਮਾਇਆ ਗਿਆ ਸੀ।।

Related posts:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

Flood in Punjab

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਪੰਜਾਬ ਟਰਾਂਸਪੋਰਟ ਵਿਭਾਗ

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

ਪੰਜਾਬੀ-ਸਮਾਚਾਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

चंडीगढ़ प्रदेश कांग्रेस अध्यक्ष एच एस लक्की ने आज सुप्रीम कोर्ट द्वारा चंडीगढ़ मेयर चुनाव के फैसले क...

ਪੰਜਾਬੀ-ਸਮਾਚਾਰ

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

ਪੰਜਾਬੀ-ਸਮਾਚਾਰ

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Punjab News

चंडीगढ़ प्रशासन ने अतिक्रमित सरकारी भूमि का सर्वेक्षण किया शुरू।

ਪੰਜਾਬੀ-ਸਮਾਚਾਰ

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

ਪੰਜਾਬੀ-ਸਮਾਚਾਰ

Time has come to reduce the use of dangerous pesticides and drugs: Kultar Singh Sandhwan

Punjab News

Case registered against owner and managers of Prime Cinema for violation of Model code of Conduct: P...

ਪੰਜਾਬੀ-ਸਮਾਚਾਰ

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ...

ਪੰਜਾਬੀ-ਸਮਾਚਾਰ

6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਕੀਤੀ ...

Punjab Police

ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ...

Flood in Punjab

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...

ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.