- ਸੂਬੇ ਵਿੱਚ ਕਾਰੋਬਾਰ ਲਈ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਕਰਵਾਈ
ਮੋਗਾ, 12 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ।
ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਸਾਰੀਆਂ ਦਾਣਾ ਮੰਡੀਆਂ ਹੁਣ ਸ਼ਹਿਰਾਂ ਦੇ ਅੰਦਰ ਹਨ ਜਿਸ ਕਰਕੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਲਈ ਵਿਆਪਕ ਪੱਧਰ ਉਤੇ ਸਕੀਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਸਹੂਲਤ ਮਿਲੇਗੀ, ਉਥੇ ਹੀ ਸੂਬੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਸੁਪਨਾ ਹੈ ਕਿ ਵੱਖ-ਵੱਖ ਖੇਤਰਾਂ ਦਾ ਹਰੇਕ ਵਰਗ ਤਰੱਕੀ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕਦੇ ਵੀ ਅਜਿਹੇ ਸਮਾਗਮ ਨਹੀਂ ਕਰਦੇ ਸਨ ਕਿਉਂਕਿ ਉਹ ਆਪਣੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਦਾ ਸਾਹਮਣਾ ਕਰਨ ਤੋਂ ਹਿਚਕਚਾਉਂਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਕੰਮ ਲਈ ਸੁਖਾਵਾਂ ਮਾਹੌਲ ਅਤੇ ਆਪਣੇ ਕਾਰੋਬਾਰ ਵਿੱਚ ਤਰੱਕੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਚਾਹੁੰਦੇ ਅਤੇ ਇਸ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕਰਕੇ ਇਸ ਲਈ ਵਧੀਆ ਰਾਹ ਲੱਭਿਆ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਸਗੋਂ ਪਿੰਡਾਂ ਤੋਂ ਚੱਲੇਗੀ, ਜਿਸ ਕਾਰਨ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਸੂਬੇ ਦੇ ਲੋਕਾਂ ਨੇ ਮੇਰੀ ਸਰਕਾਰ ਨੂੰ ਸ਼ਾਨਦਾਰ ਫਤਵਾ ਦੇ ਕੇ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਮੈਂ ਦਿਨ-ਰਾਤ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ। ਲੋਕਾਂ ਨੂੰ ਹੁਣ ਸੂਬਾ ਸਰਕਾਰ ਦੇ ਕੰਮਕਾਜ ‘ਤੇ ਭਰੋਸਾ ਹੈ, ਜਿਸ ਕਾਰਨ ਹੁਣ ਪ੍ਰਵਾਸੀ ਭਾਰਤੀ ਪੰਜਾਬ ਦੇ ਵਿਕਾਸ ‘ਚ ਸਰਗਰਮ ਭਾਈਵਾਲ ਬਣ ਰਹੇ ਹਨ।”
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤਾਂ ਪ੍ਰਵਾਸੀ ਭਾਰਤੀ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੀਆਂ ਜਾਇਦਾਦਾਂ ਅਤੇ ਮਕਾਨ ਸੂਬਾ ਸਰਕਾਰ ਨੂੰ ਦਾਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਪੰਜਾਬ ਮੁੜ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ 43,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਪੁੱਠਾ ਗੇੜ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਸੂਬੇ ਦੇ ਹਰੇਕ ਸੈਕਟਰ ਲਈ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਪੱਧਰ ‘ਤੇ ਸ਼ੁਰੂ ਕੀਤੀ ‘ਬਿਜ਼ਨਸ ਬਲਾਸਟਰ’ ਸਕੀਮ ਇਸ ਦਿਸ਼ਾ ਵਿੱਚ ਇੱਕ ਸਹੀ ਕਦਮ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ 829 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬੀਆਂ ਨੇ ਕੌਮੀ ਅਜ਼ਾਦੀ ਦੇ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਕੇਂਦਰ ਸਰਕਾਰ ਨੇ ਸੂਬੇ ਨੂੰ ਪ੍ਰੇਸ਼ਾਨ ਕਰਨ ਲਈ ਆਰ.ਡੀ.ਐਫ. ਅਤੇ ਨੈਸ਼ਨਲ ਹੈਲਥ ਮਿਸ਼ਨ ਦੇ ਫੰਡ ਰੋਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰੋਕੇ ਗਏ ਇਨ੍ਹਾਂ 8000 ਕਰੋੜ ਰੁਪਏ ਨਾਲ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲ ਸਕਦਾ ਹੈ ਅਤੇ ਇਨ੍ਹਾਂ ਫੰਡਾਂ ਨੂੰ ਹਾਸਲ ਕਰਨ ਲਈ ਇਹ ਜ਼ਰੂਰੀ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਹਾਸਲ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਹੋਰ ਮਜ਼ਬੂਤੀ ਨਾਲ ਕੰਮ ਕਰਨ ਲਈ ਤਾਕਤ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਸਿਆਸਤਦਾਨ ਮੰਨਦੇ ਹਨ ਕਿ ਉਨ੍ਹਾਂ ਕੋਲ ਸੂਬੇ ਵਿੱਚ ਸੱਤਾ ਵਿੱਚ ਰਹਿਣ ਦਾ ਰੱਬੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦੀ ਸੇਵਾ ਏਨੇ ਚੰਗੇ ਢੰਗ ਨਾਲ ਕਿਉਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਸਨ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦਾ ਇਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਖਜ਼ਾਨਾ ਖਾਲੀ ਹੈ’ ਦੀ ਬਿਆਨਬਾਜ਼ੀ ਕਰਦਾ ਰਿਹਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਧੱਕਾ ਲੱਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।
Related posts:
ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ
ਪੰਜਾਬੀ-ਸਮਾਚਾਰ
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬੀ-ਸਮਾਚਾਰ
ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ
ਪੰਜਾਬੀ-ਸਮਾਚਾਰ
Digital Revolution in Punjab: Sarpanchs, Nambardars & Mcs Empowered to Verify Applications Online
ਪੰਜਾਬੀ-ਸਮਾਚਾਰ
कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...
Punjab News
ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ...
Punjab News
Amritsar robbery case: daughter of victim’s driver, her fiancé among 7 held; ₹41.40l, 800gm gold rec...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ
Mohali
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਪੰਜਾਬੀ-ਸਮਾਚਾਰ
Bajwa seeks Mann's resignation over gangster's interview.
ਪੰਜਾਬੀ-ਸਮਾਚਾਰ
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ
ਮੁੱਖ ਮੰਤਰੀ ਸਮਾਚਾਰ
CM assails union government for failing to securing interests of Indian players at the Olympics.
ਪੰਜਾਬੀ-ਸਮਾਚਾਰ
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ...
Punjab News
'Bill Liayo Inam Pao' Scheme: 3592 Winners Rewarded with Prizes More Than Rs. 2 Crore for Promoting ...
Punjab News
The Excise Department U.T. Chandigarh is going to implement a track and trace system to effectively ...
ਪੰਜਾਬੀ-ਸਮਾਚਾਰ
ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ
Punjab Congress
ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ...
ਪੰਜਾਬੀ-ਸਮਾਚਾਰ
MC Chandigarh takes tough stand against defaulters.
ਪੰਜਾਬੀ-ਸਮਾਚਾਰ
ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ
Aam Aadmi Party