ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਮੁੰਬਈ, 22 ਅਗਸਤ

ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਸਨ ਫਾਰਮਾਸਿਊਟੀਕਲਜ਼ ਦੇ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ’ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਸਬੰਧੀ ਸਹੂਲਤ ਲਈ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਵਿਸ਼ੇਸ਼ਤਾਵਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇਕ ਤਰਜੀਹੀ ਸਥਾਨ ਬਣਾਉਂਦਾ ਹੈ। ਉਦ੍ਯੋਗਪਤੀਆਂ ਨੇ ਮੁੱਖ ਮੰਤਰੀ ਦੇ ਦੂਰਅੰਦੇਸ਼ੀ ਫੈਸਲਿਆਂ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ।

ਆਰਪੀਜੀ (ਸੀਅਟ) ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨਿਵੇਸ਼ਕਾਂ ਪੱਖੀ ਨੀਤੀਆਂ ਅਤੇ ਬੁਨਿਆਦੀ ਢਾਂਚੇ ਦੇ ਫਾਇਦਿਆਂ ਲਈ ਵੀ ਸੂਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਅਨੁਕੂਲ ਮਾਹੌਲ ਇਸ ਨੂੰ ਨਿਵੇਸ਼ ਪੱਖੋਂ ਆਦਰਸ਼ ਸਥਾਨ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਉਦਯੋਗਿਕ ਵਿਕਾਸ, ਰੁਜ਼ਗਾਰ ਦੇ ਮੌਕਿਆਂ ਅਤੇ ਆਰਥਿਕ ਵਿਕਾਸ ਵਿੱਚ ਮੋਹਰੀ ਹੋਵੇਗਾ।

See also  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

ਸਿਫੀ ਟੈਕਨਾਲੌਜੀਜ਼ ਦੇ ਮੀਤ ਪ੍ਰਧਾਨ ਦਲੀਪ ਕੌਲ ਨੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਜੇ.ਐਸ.ਡਬਲਯੂ. ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਾਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਵੀ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਬੇਮਿਸਾਲ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

Related posts:

ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Flood in Punjab

Punjab Education Minister Harjot Singh Bains showcases transformative education model of Punjab at U...

Punjab News

आल कांटरैकचुअल कर्मचारी संघ भारत यूटी चंडीगढ़ ने सलाहकार चंडीगढ़ प्रशासन से की मीटिंग ।

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

चंडीगढ़ प्रेस क्लब में 31 मार्च को होने वाले चुनाव में दैनिक जागरण के बरिंदर रावत और हिम् प्रभा के नल...

ਪੰਜਾਬੀ-ਸਮਾਚਾਰ

Evening Water Supply at low pressure on 12th April.

ਪੰਜਾਬੀ-ਸਮਾਚਾਰ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ 'ਤੇ 26 ਲੋਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਸੂਚੀ ਜਾਰੀ

Chandigarh

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਪੰਜਾਬੀ-ਸਮਾਚਾਰ

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬੀ-ਸਮਾਚਾਰ

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪੰਜਾਬੀ-ਸਮਾਚਾਰ

ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਪੰਜਾਬ ਟਰਾਂਸਪੋਰਟ ਵਿਭਾਗ

ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

Aam Aadmi Party

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

Amritsar

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

ਪੰਜਾਬੀ-ਸਮਾਚਾਰ

ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿ...

Dental Colleges In Punjab

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉ...

ਪੰਜਾਬੀ-ਸਮਾਚਾਰ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab News

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Moga

Leave a Reply

This site uses Akismet to reduce spam. Learn how your comment data is processed.