ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ
(Punjab Bureau) : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ।

Punjab CM Bhagwant Mann
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ।
Related posts:
ज्वाइंट एक्शन कमेटी का प्रतिनिधिमंडल सेक्रेटरी इंजीनियरिंग हरगुंणजीत कौर को मिला।
ਪੰਜਾਬੀ-ਸਮਾਚਾਰ
ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ 'ਤੇ ਰੋਕ ਲਗਾਉਣ ਦਾ ਭਰੋਸਾ
ਪੰਜਾਬੀ-ਸਮਾਚਾਰ
Punjab Government Committed to Empowering Weaker Sections: Dr. Baljit Kaur
Punjab News
Punjab Horticulture Department gears up to boost silk production in the state.
ਪੰਜਾਬੀ-ਸਮਾਚਾਰ
ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
Fatehgarh sahib
Punjab mulls to set up 66 solar power plants of total 264mw capacity.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Uncategorized
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਪੰਜਾਬੀ-ਸਮਾਚਾਰ
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
Rotational irrigation programme for Kharif season released
Punjab News
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...
ਪੰਜਾਬੀ-ਸਮਾਚਾਰ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਸਮਾਚਾਰ
ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Flood in Punjab
पार्टी नेतृत्व का फ़ैसला सर्वोपरि : प्रेम गर्ग
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Khalistani In Canada
लोकसभा चुनाव के लिए सार्वजनिक अवकाश की घोषणा।
Punjab News
पंजाब और चण्डीगढ़ कांग्रेस ने किसानों पर बल प्रयोग की निन्दा की।
ਪੰਜਾਬੀ-ਸਮਾਚਾਰ
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ
Aam Aadmi Party
ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਪੰਜਾਬੀ-ਸਮਾਚਾਰ


