ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ ‘ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ

(Punjab Bureau) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦੀ ਦਰ 50 ਫ਼ੀਸਦੀ ਤੱਕ ਘਟਾਉਣ ‘ਤੇ ਜ਼ੋਰ ਦਿੰਦਿਆਂ ਸੂਬੇ ਦੀਆਂ ਸੜਕਾਂ ‘ਤੇ ਅਜਾਈਂ ਜਾ ਰਹੀਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੜਕੀ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ਨੂੰ ਵੱਧ ਤੋਂ ਵੱਧ ਹੱਦ ਤੱਕ ਘਟਾਉਣਾ ਹੈ।

Transport Minister gives target to reduce road accident mortality rate by 50 percent

Transport Minister gives target to reduce road accident mortality rate by 50 percent

ਇੱਥੇ ਮਗਸੀਪਾ ਵਿਖੇ ਰੋਡ ਸੇਫਟੀ ਬਾਰੇ ਲੀਡ ਏਜੰਸੀ “ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ” ਵੱਲੋਂ ਕਰਵਾਈ ਗਈ ਦੋ ਰੋਜ਼ਾ ਸੜਕ ਸੁਰੱਖਿਆ ਵਰਕਸ਼ਾਪ ਅਤੇ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਸਮੂਹ ਭਾਈਵਾਲਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਦ੍ਰਿੜ੍ਹ ਭਾਵਨਾ ਅਤੇ ਆਪਸੀ ਪ੍ਰਭਾਵੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸ. ਲਾਲਜੀਤ ਸਿੰਘ ਭੁੱਲਰ ਨੇ ਸੈਸ਼ਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਪ੍ਰਣ ਦੁਆਇਆ ਕਿ ਉਹ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਅਤੇ ਸੜਕ ਸੁਰੱਖਿਆ ਦੇ ਟੀਚੇ ਦੀ ਪ੍ਰਾਪਤੀ ਲਈ ਸਾਂਝੇ ਯਤਨ ਕਰਦਿਆਂ ਵਿਅਕਤੀਗਤ ਤੌਰ ‘ਤੇ ਘੱਟੋ-ਘੱਟ 10-10 ਜਾਨਾਂ ਬਚਾਉਣ ਲਈ ਹੰਭਲਾ ਮਾਰਨਗੇ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਛੋਟੀ ਉਮਰ ਦੇ ਨੌਜਵਾਨਾਂ ਵੱਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਅਜਿਹੇ ਨੌਜਵਾਨਾਂ ਸਮੇਤ ਉਨ੍ਹਾਂ ਦੇ ਮਾਪੇ ਵੀ ਬਰਾਬਰ ਦੇ ਜ਼ਿੰਮੇਵਾਰ ਠਹਿਰਾਏ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ ਉਲੰਘਣਾ ਦੇ ਨਤੀਜੇ ਵੀ ਬਰਾਬਰ ਭੁਗਤਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਖ਼ਤ ਪਹੁੰਚ ਸੜਕਾਂ ‘ਤੇ ਲਾਪ੍ਰਵਾਹੀ ਅਤੇ ਅਣਗਹਿਲੀ ਵਾਲੇ ਰਵੱਈਏ ਨੂੰ ਰੋਕਣ ਵਿੱਚ ਮਦਦ ਕਰੇਗੀ।

See also  Free CTU Bus Services for Women on Raksha Bandhan

ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਸ੍ਰੀ ਆਰ. ਵੈਂਕਟ ਰਤਨਮ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ, ਸੜਕ ਸੁਰੱਖਿਆ ਉਪਾਵਾਂ ਨੂੰ ਵਧੇਰੇ ਕਾਰਗਰ ਬਣਾਉਣ ਸਬੰਧੀ ਪ੍ਰਭਾਵਸ਼ਾਲੀ ਪ੍ਰਣਾਲੀ ਤਿਆਰ ਕਰਨਾ ਅਤੇ ਸੜਕ ਸੁਰੱਖਿਆ ਮਾਪਦੰਡਾਂ ਵਿਚਲੀਆਂ ਖ਼ਾਮੀਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਵਰਕਸ਼ਾਪ ਸੜਕ ਸੁਰੱਖਿਆ ਦੀ ਮਹੱਤਤਾ ‘ਤੇ ਚਾਨਣਾ ਪਾਉਣ ਦੇ ਨਾਲ-ਨਾਲ ਸੜਕ ਹਾਦਸਿਆਂ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਉਣ ਲਈ ਹੋਰ ਰਣਨੀਤੀਆਂ ਤਿਆਰ ਕਰਨ ਵਿੱਚ ਲਾਜ਼ਮੀ ਤੌਰ ‘ਤੇ ਸਹਾਈ ਹੋਵੇਗੀ।

ਸ੍ਰੀ ਆਰ. ਵੈਂਕਟ ਰਤਨਮ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ “ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀਆਂ” ਲਈ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 4 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਦੇ ਉਪਾਵਾਂ ਦੇ ਲਾਗੂਕਰਨ ਲਈ ਵੱਡੇ ਜ਼ਿਲ੍ਹਿਆਂ ਨੂੰ 20-20 ਲੱਖ ਰੁਪਏ ਅਤੇ ਛੋਟੇ ਜ਼ਿਲ੍ਹਿਆਂ ਨੂੰ 15-15 ਲੱਖ ਰੁਪਏ ਦਿੱਤੇ ਗਏ ਹਨ ਅਤੇ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਵੱਲੋਂ ਵੱਖ-ਵੱਖ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧਨ ਉਪਾਅ ਕਰਨ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਰਕਸ਼ਾਪ ਕਰਵਾਉਣ ਦਾ ਇੱਕ ਉਦੇਸ਼ ਇਨ੍ਹਾਂ ਫ਼ੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਵੀ ਹੈ।

ਏ.ਡੀ.ਜੀ.ਪੀ. ਟ੍ਰੈਫਿਕ ਸ. ਅਮਰਦੀਪ ਸਿੰਘ ਰਾਏ ਨੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਦੀ ਇਹ ਤਰਜੀਹ ਹੋਣੀ ਚਾਹੀਦੀ ਹੈ ਕਿ ਉਹ ਬਿਨਾਂ ਕਿਸੇ ਡਰ ਤੋਂ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਵੇ। ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਪ੍ਰੋ. ਉਮੇਸ਼ ਸ਼ਰਮਾ ਨੇ ਸ਼ਹਿਰੀ ਅਤੇ ਕੌਮੀ ਮਾਰਗਾਂ ਲਈ ਸੜਕ ਸੁਰੱਖਿਆ ਇੰਜੀਨੀਅਰਿੰਗ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਜੀਉਮੈਟ੍ਰਿਕ ਡਿਜ਼ਾਈਨ, ਸੰਕੇਤਕ ਚਿੰਨ੍ਹ, ਨਿਸ਼ਾਨਦੇਹੀ, ਬੈਠਣ ਲਈ ਰੱਖੇ ਬੈਂਚਾਂ, ਚੌਰਾਹੇ, ਚੌਕ, ਕੈਸ਼ ਬੈਰੀਅਰਜ਼ ਅਤੇ ਟ੍ਰੈਫਿਕ ਦੇ ਸ਼ੋਰ ਨੂੰ ਘਟਾਉਣ ਸਬੰਧੀ ਉਪਾਅ ਸ਼ਾਮਲ ਹਨ।

See also  264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇ ਜੁਆਇੰਟ ਡਾਇਰੈਕਟਰ ਇੰਜੀਨੀਅਰਿੰਗ ਡਾ. ਕੇ.ਕੇ. ਗੁਪਤਾ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਲੀਡ ਏਜੰਸੀ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਸੜਕ ਸੁਰੱਖਿਆ ਮੀਟਿੰਗਾਂ ਅਤੇ ਸੇਫ਼ਟੀ ਫੰਡਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਵਰਕਸ਼ਾਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਵਧੀਕ ਡਿਪਟੀ ਕਮਿਸ਼ਨਰਾਂ, ਐਸ.ਪੀਜ਼, ਐਸ.ਡੀ.ਐਮਜ਼, ਐਸ.ਈਜ਼., ਐਕਸੀਅਨਾਂ, ਐਸ.ਐਮ.ਓਜ਼, ਸਹਾਇਕ ਸਿਵਲ ਸਰਜਨਾਂ, ਕਾਰਜਸਾਧਕ ਅਫ਼ਸਰਾਂ, ਡਾਕਟਰਾਂ, ਟ੍ਰੈਫਿਕ ਪੁਲਿਸ ਦੇ ਵੱਖ-ਵੱਖ ਅਧਿਕਾਰੀਆਂ, ਆਰ.ਟੀ.ਏ. ਸਕੱਤਰਾਂ, ਭਾਰਤੀ ਰਾਜਮਾਰਗ ਅਥਾਰਟੀ ਦੇ ਇੰਜੀਨੀਅਰਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ।

Related posts:

चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ
Punjab News
ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ
ਪੰਜਾਬੀ-ਸਮਾਚਾਰ
ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
Uncategorized
ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ 'ਆਪ' ਸਰਕਾਰ ਦਿੱਲੀ ਵਿੱਚ ਕਰਦੀ ਹੈ: ਬਾਜਵਾ
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ...
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ
Punjab Congress
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...
ਪੰਜਾਬੀ-ਸਮਾਚਾਰ
ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
Sarkar Sannatkar milni
मानसून के सीजन में बिजली गई तो 0172-4639999 नंबर पर करें शिकायत।
ਚੰਡੀਗੜ੍ਹ-ਸਮਾਚਾਰ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਪੰਜਾਬੀ-ਸਮਾਚਾਰ
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ...
Punjab News
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ
ਪੰਜਾਬੀ-ਸਮਾਚਾਰ
Dap Fertiliser Seized From Sbs Nagar, Lab Test Confirms Inadequate Amount Of Nitrogen, Phosphorus; F...
Punjab News
26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
Flood in Punjab
ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ
ਪੰਜਾਬੀ-ਸਮਾਚਾਰ
See also  ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

Leave a Reply

This site uses Akismet to reduce spam. Learn how your comment data is processed.