ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

• ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 27 ਨਵੰਬਰ:

ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ।

ਕੁਰਾਲੀ (ਐਸ.ਏ.ਐਸ. ਨਗਰ) ਦੀ ਰਹਿਣ ਵਾਲੀ ਮਹਿਲਾ ਕੈਡੇਟ ਚਰਨਪ੍ਰੀਤ ਕੌਰ, ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ। ਐਸ.ਏ.ਐਸ.ਨਗਰ ਦੀ ਰਹਿਣ ਵਾਲੀ ਮਹਿਲਾ ਕੈਡਿਟ ਮਹਿਕ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਸਰਕਾਰੀ ਅਧਿਆਪਕ ਹਨ। ਮੈਰਿਟ ਸੂਚੀ ਵਿੱਚ ਸ਼ਾਮਲ 192 ਲੜਕੀਆਂ ਵਿੱਚੋਂ, ਚਰਨਪ੍ਰੀਤ ਕੌਰ ਨੇ ਚੌਥਾ ਆਲ ਇੰਡੀਆ ਰੈਂਕ (ਏ.ਆਈ.ਆਰ.) ਹਾਸਲ ਕੀਤਾ ਹੈ ਜਦੋਂਕਿ ਮਹਿਕ ਨੇ 23ਵਾਂ ਰੈਂਕ ਪ੍ਰਾਪਤ ਕੀਤਾ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਬਿਨਾਂ ਸ਼ੱਕ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਦੇਸ਼ ਦੀ ਸੇਵਾ ਨਿਭਾਉਣ ਦੇ ਮੌਕੇ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ ਸੀ। ਇਸ ਸੰਸਥਾ ਦੀਆਂ ਚਾਰ ਹੋਰ ਮਹਿਲਾ ਕੈਡਿਟਾਂ ਨੇ ਐਨ.ਡੀ.ਏ. ਦੀ ਦਾਖਲਾ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਹੁਣ ਉਹ ਆਪਣੀ ਐਸ.ਐਸ.ਬੀ. ਸਕ੍ਰੀਨਿੰਗ ਦੀ ਤਿਆਰੀ ਕਰ ਰਹੀਆਂ ਹਨ।

See also  ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਏ.ਵੀ.ਐਸ.ਐਮ.(ਸੇਵਾਮੁਕਤ) ਨੇ ਏਅਰ ਫੋਰਸ ਅਕੈਡਮੀ ਲਈ ਮਹਿਲਾ ਕੈਡਿਟਾਂ ਦੀ ਚੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੀ ਵੱਖ-ਵੱਖ ਹਥਿਆਰਬੰਦ ਬਲਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Related posts:

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Flood in Punjab
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ
ਪੰਜਾਬੀ-ਸਮਾਚਾਰ
BJP Mahila Morcha Condemns AAP's Undemocratic Tactics in Panchayat Elections
Punjab News
Labour Officials to Organize Weekly Camps for Construction Workers' Registration: Anmol Gagan Mann
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...
ਮੁੱਖ ਮੰਤਰੀ ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤ...
ਪੰਜਾਬੀ-ਸਮਾਚਾਰ
होटल माउंटव्यू पर, 500 रुपये की विशेष थाली ऑफर के साथ नवरात्रि मनाते हैं।
ਪੰਜਾਬੀ-ਸਮਾਚਾਰ
ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਪੰਜਾਬੀ-ਸਮਾਚਾਰ
ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
CM announces to develop Hussainiwala border as a state of the art tourist destination
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ
ਪੰਜਾਬੀ-ਸਮਾਚਾਰ
Punjab Raj Bhavan celebrates Odisha Foundation Day.
ਪੰਜਾਬੀ-ਸਮਾਚਾਰ
ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ
ਪੰਜਾਬੀ-ਸਮਾਚਾਰ
CM Bhagwat Mann led Punjab govt. Mulls providing ₹1500 financial aid, free transportation for people...
Punjab News
ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Ludhiana
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।
ਪੰਜਾਬੀ-ਸਮਾਚਾਰ
See also  Before seeking votes, AAP should answer why it failed to fulfil promises: Bajwa 

Leave a Reply

This site uses Akismet to reduce spam. Learn how your comment data is processed.