ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

ਮੁਲਜ਼ਮ ਨੇ ਜ਼ਬਤ ਕੀਤੇ ਆਟੋ-ਰਿਕਸ਼ਾ ਨੂੰ ਛੱਡਣ ਬਦਲੇ ਲਈ ਸੀ ਰਿਸ਼ਵਤ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਮੀਤ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

Punjab Vigilance

Punjab Vigilance

ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਗੁਰਮੀਤ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ. ਗੁਰਮੀਤ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

See also  ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

Related posts:

मानसून के सीजन में बिजली गई तो 0172-4639999 नंबर पर करें शिकायत।

ਚੰਡੀਗੜ੍ਹ-ਸਮਾਚਾਰ

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

Uncategorized

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

Chandigarh

अल्पसंख्यक मोर्चा चंडीगढ़ के प्रदेश अध्यक्ष जावेद अंसारी ने जिला अध्यक्षो की नियुक्ति की।

ਪੰਜਾਬੀ-ਸਮਾਚਾਰ

इंडिया अलायंस के तीन पार्षदों ने एफएंडसीसी के लिए नामांकन पत्र दाखिल किया

ਪੰਜਾਬੀ-ਸਮਾਚਾਰ

33rd. Jr. Mr. Chandigarh and 8th women fitness championship organized by Chandigarh Amateur Body Bui...

ਪੰਜਾਬੀ-ਸਮਾਚਾਰ

कांग्रेस गरीब महिलाओं को देगी साल का एक लाख रुपए: शुक्ला

ਪੰਜਾਬੀ-ਸਮਾਚਾਰ

City to get it's first Zero Waste Modern Food Street, Sector 15

ਪੰਜਾਬੀ-ਸਮਾਚਾਰ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦ...

ਪੰਜਾਬੀ-ਸਮਾਚਾਰ

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ

ਪੰਜਾਬੀ-ਸਮਾਚਾਰ

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਪੰਜਾਬੀ-ਸਮਾਚਾਰ

ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ...

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ...

ਪੰਜਾਬੀ-ਸਮਾਚਾਰ

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ - PunjabSamachar.com

ਪੰਜਾਬੀ-ਸਮਾਚਾਰ

ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ

ਪੰਜਾਬੀ-ਸਮਾਚਾਰ
See also  ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

Leave a Reply

This site uses Akismet to reduce spam. Learn how your comment data is processed.