ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

ਰਾਕੇਸ਼ ਕੁਮਾਰ ਸਿੰਗਲਾ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦ ਵੱਧ ਕੀਤਾ ਖਰਚ

ਵਿਜੀਲੈਂਸ ਨੇ ਹੁਣ ਤੱਕ ਕੁੱਲ 11 ਜਾਇਦਾਦਾਂ ਦਾ ਲਗਾਇਆ ਪਤਾ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ।

Punjab Vigilance

Punjab Vigilance

ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਸ ਦੇ ਨਜ਼ਦੀਕੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਵਿਰੁੱਧ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਢੋਆ-ਢੋਆਈ ਦੇ ਟੈਂਡਰਾਂ ਦੀ ਗ਼ੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿੱਚ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰ. 11 ਮਿਤੀ 16-08-2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ 03.12.2022 ਨੂੰ ਪੀ.ਓ. (ਭਗੌੜਾ) ਐਲਾਨ ਦਿੱਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਵਿਭਾਗ ਵਿੱਚ ਆਪਣੀ ਤਾਇਨਾਤੀ ਦੌਰਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਵਿਜੀਲੈਂਸ ਕਮੇਟੀ (ਸੀ.ਵੀ.ਸੀ.) ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਜਾਇਦਾਦਾਂ ਖਰੀਦੀਆਂ ਸਨ।

ਵਿਜੀਲੈਂਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਅਬਾਦੀ ਗੁਰੂ ਅਮਰਦਾਸ ਨਗਰ ਲੁਧਿਆਣਾ ਵਿਖੇ ਇੱਕ ਪਲਾਟ (298/66 ਵਰਗ ਗਜ਼), ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ 150-150 ਵਰਗ ਗਜ਼ ਦੇ ਦੋ ਪਲਾਟ, ਰਾਜਗੁਰੂ ਨਗਰ ਲੁਧਿਆਣਾ ਵਿਖੇ ਇਕ ਮਕਾਨ ਨੰ. 164-ਏ (ਖੇਤਰ 300 ਵਰਗ ਗਜ਼) ਅਤੇ ਇੱਕ ਫਲੈਟ (ਖੇਤਰ 193.60 ਵਰਗ ਗਜ਼) ਨੰ. 304, ਸ਼੍ਰੇਣੀ-ਏ, ਦੂਜੀ ਮੰਜ਼ਿਲ, ਆਰ.ਸੀ.ਐਸ. ਪੰਜਾਬ ਸਹਿਕਾਰੀ ਸਭਾ, ਗਜ਼ਟਿਡ ਅਫ਼ਸਰ, ਸੈਕਟਰ 48-ਏ, ਚੰਡੀਗੜ੍ਹ ਪੰਜ ਜਾਇਦਾਦਾਂ ਖਰੀਦੀਆਂ ਸਨ। ਇਹ ਸਾਰੀਆਂ ਪੰਜ ਜਾਇਦਾਦਾਂ ਉਸ ਨੇ 01-04-2011 ਤੋਂ 31-07-2022 ਦੇ ਸਮੇਂ ਦੌਰਾਨ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ ‘ਤੇ ਖਰੀਦੀਆਂ ਸਨ। ਇਨ੍ਹਾਂ ਵਿੱਚੋਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

See also  ਬਾਜਵਾ ਨੇ 'ਆਪ' 'ਤੇ ਜਲੰਧਰ ਦੇ ਐਸਐਚਓ ਵਿਰੁੱਧ ਕਾਰਵਾਈ ਵਿੱਚ ਦੇਰੀ ਕਰਨ ਦਾ ਦੋਸ਼ ਲਾਇਆ

ਇਸ ਸਬੰਧੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ ਨੰ. 8 ਮਿਤੀ 19.04.2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਇਸ ਮਾਮਲੇ ਵਿੱਚ ਭਗੌੜੇ ਹਨ। ਉਨ੍ਹਾਂ ਦੱਸਿਆ ਕਿ 01-04-2011 ਤੋਂ 31-07-2022 ਤੱਕ ਦੇ ਜਾਂਚ ਸਮੇਂ ਦੌਰਾਨ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀ ਆਮਦਨ 2,59,68,952 ਰੁਪਏ ਸੀ ਜਦੋਂਕਿ ਉਹਨਾਂ ਵੱਲੋਂ 4,43,87,182 ਰੁਪਏ ਖਰਚੇ ਗਏ ਜੋ ਕਿ ਉਹਨਾਂ ਦੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦੀ (1,84,18,230 ਰੁਪਏ) ਵੱਧ ਹੈ।

ਵਿਜੀਲੈਂਸ ਬਿਊਰੋ ਨੇ ਛੇ ਹੋਰ ਜਾਇਦਾਦਾਂ ਦਾ ਲਗਾਇਆ ਪਤਾ

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੂੰ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਛੇ ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਹਨਾਂ ਵਿੱਚੋਂ ਪੰਜ ਜਾਇਦਾਦਾਂ ਵਸੀਕਾ 1179/30.6.21 (ਖੇਤਰ 95.51 ਵਰਗ ਗਜ਼), ਵਸੀਕਾ 1180/30.6.21 (ਖੇਤਰ 98.47 ਵਰਗ ਗਜ਼), ਵਸੀਕਾ 1181/30.6.21 (ਖੇਤਰ 121.51 ਵਰਗ ਗਜ਼), ਵਸੀਕਾ 1182/30.6.21 (ਖੇਤਰ 98.47 ਵਰਗ ਗਜ਼), ਵਸੀਕਾ 1183/30.6.21 (ਖੇਤਰ 98.51 ਵਰਗ ਗਜ਼) ਲੁਧਿਆਣਾ ਜ਼ਿਲ੍ਹੇ ਵਿੱਚ ਸੈਲੀਬ੍ਰੇਸ਼ਨ ਬਾਜ਼ਾਰ, ਜੀ.ਟੀ. ਰੋਡ ਖੰਨਾ ਵਿਖੇ ਸਥਿਤ ਹਨ। ਇਸ ਤੋਂ ਇਲਾਵਾ ਮਿਤੀ 02/05/2013 ਨੂੰ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਮ ‘ਤੇ 79.04 ਵਰਗ ਮੀਟਰ ਦਾ ਇੱਕ ਐਸ.ਸੀ.ਓ. ਖਰੀਦਿਆ ਗਿਆ। ਮੁਲਜ਼ਮ ਨੂੰ ਇਨ੍ਹਾਂ ਸਾਰੀਆਂ ਛੇ ਜਾਇਦਾਦਾਂ ਤੋਂ ਪ੍ਰਤੀ ਮਹੀਨਾ ਤਕਰੀਬਨ 2 ਲੱਖ ਰੁਪਏ ਕਿਰਾਇਆ ਆ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਾਨੂੰਨੀ ਕਾਰਵਾਈ ਉਪਰੰਤ ਬਾਕੀ ਸੱਤ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।

See also  पंजाब विश्वविद्यालय में 10वीं वार्षिक महिला कलाकार प्रदर्शनी 2024

Related posts:

यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।
ਪੰਜਾਬੀ-ਸਮਾਚਾਰ
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Uncategorized
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...
ਪੰਜਾਬੀ-ਸਮਾਚਾਰ
Section 144 imposed around all water bodies in Chandigarh
Chandigarh
ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ-ਸਮਾਚਾਰ
ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
Flood in Punjab
ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ
Punjab News
ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ...
ਪੰਜਾਬੀ-ਸਮਾਚਾਰ
ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ
ਪੰਜਾਬੀ-ਸਮਾਚਾਰ
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 
ਪੰਜਾਬੀ-ਸਮਾਚਾਰ
चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆ...
ਪੰਜਾਬੀ-ਸਮਾਚਾਰ
ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Moga
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Punjab News
चंडीगढ़ शराब उत्पादन, वितरण और खुदरा बिक्री की पूरी आपूर्ति श्रृंखला की प्रभावी निगरानी के लिए एक ट्...
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
See also  MC Chandigarh opens seventh ‘Rupee Store’ at sector 56.

Leave a Reply

This site uses Akismet to reduce spam. Learn how your comment data is processed.