ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

ਮੁਲਜ਼ਮ ਨੇ ਐਫ.ਆਈ.ਆਰ. ਵਿੱਚੋਂ ਨਾਮ ਕੱਢਣ ਬਦਲੇ ਮੰਗੇ ਸਨ 50,000 ਰੁਪਏ 

(Punjab Bureau) :  ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

Punjab Vigilance

Punjab Vigilance

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ.ਐਸ.ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।
ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।

See also  ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

Related posts:

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਪੰਜਾਬੀ-ਸਮਾਚਾਰ
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਪੰਜਾਬ ਬਿਜਲੀ ਵਿਭਾਗ
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
Amritsar
Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
Asia Cup 2023
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਪੰਜਾਬੀ-ਸਮਾਚਾਰ
ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ
ਪੰਜਾਬੀ-ਸਮਾਚਾਰ
ਕਿਰਤ ਵਿਭਾਗ ਪੰਜਾਬ ਨੇ "ਬੀ.ਓ.ਸੀ. ਵਰਕਰ ਵੈਲਫੇਅਰ ਸਕੀਮਾਂ" ਲਈ ਵੱਕਾਰੀ ਸਕੌਚ ਅਵਾਰਡ ਕੀਤਾ ਹਾਸਲ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
Flood in Punjab
ਚੋਧਰੀ ਚਰਨ ਸਿੰਘ, ਨਰਸਿੰਮਾ ਰਾਵ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਲਈ ਮੋਦੀ ਦਾ ਧੰਨਵਾਦ-ਜਾਖੜ
Punjab Farmers
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮ...
ਪੰਜਾਬੀ-ਸਮਾਚਾਰ
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 
ਪੰਜਾਬੀ-ਸਮਾਚਾਰ
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ
Punjab Crime News
ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ
ਸਕੂਲ ਸਿੱਖਿਆ ਸਮਾਚਾਰ
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ
Punjab Crime News
ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ
ਪੰਜਾਬੀ-ਸਮਾਚਾਰ
See also  सेक्टर 7 व 26 के शोरूमों पर सीलिंग व नोटिस की लटकी तलवार, निगाहें 5 मार्च की सुनवाई पर - PunjabSamachar.com

Leave a Reply

This site uses Akismet to reduce spam. Learn how your comment data is processed.