ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

(Punjab Bureau) : ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਲ 2019 ਵਿੱਚ ਸੇਵਾਦਾਰ ਸੰਤ ਦਿਆਲ ਦਾਸ ਦੇ ਕਤਲ ਕੇਸ ਵਿੱਚੋਂ ਕਲੀਨ ਚਿੱਟ ਹਾਸਲ ਕਰ ਚੁੱਕੇ ਵਿਅਕਤੀ ਨੂੰ ਮੁੜ ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀ.ਐਸ.ਪੀ.) ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕੀਤਾ। ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸੰਤ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Punjab Vigilance

Punjab Vigilance

ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਖਿਲਾਫ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਇਸ ਉਪਰੰਤ ਡੀ.ਐਸ.ਪੀ. ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਕੇਸ ਵਿੱਚ ਨਾਮਜ਼ਦ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਆਈ.ਜੀ.ਪੀ. ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੇ ਐਸ.ਪੀ. (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ । ਇਸ ਐਸ.ਆਈ.ਟੀ. ਵਿੱਚ ਡੀ.ਐਸ.ਪੀ. ਫਰੀਦਕੋਟ ਸੁਸ਼ੀਲ ਕੁਮਾਰ ਸਮੇਤ ਡੀ.ਐਸ.ਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਐਸ.ਆਈ ਖੇਮ ਚੰਦ ਟੀਮ ਮੈਂਬਰਾਂ ਵਜੋਂ ਸ਼ਾਮਲ ਸਨ।

See also  ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਬੁਲਾਰੇ ਨੇ ਦੱਸਿਆ ਕਿ 8 ਨਵੰਬਰ, 2022 ਨੂੰ ਐਸ.ਪੀ. ਗਗਨੇਸ਼ ਕੁਮਾਰ ਅਤੇ ਡੀਐਸਪੀ ਸੁਸ਼ੀਲ ਕੁਮਾਰ ਨੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਨੂੰ ਮੁੜ ਨਾਮਜ਼ਦ ਕਰਨ ਅਤੇ ਗ੍ਰਿਫ਼ਤਾਰ ਕਰਨ ਅਤੇ ਇਸ ਮਾਮਲੇ ਵਿੱਚ ਸੰਤ ਗਗਨ ਦਾਸ ਦੀ ਮਦਦ ਕਰਨ ਲਈ ਉਸ ( ਗਗਨ ਦਾਸ ) ਤੋਂ 50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ । ਇਹ ਸੌਦਾ 35 ਲੱਖ ਰੁਪਏ ਵਿੱਚ ਤੈਅ ਹੋਇਆ ਅਤੇ ਉਕਤ ਅਧਿਕਾਰੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ ਲੈ ਚੁੱਕੇ ਸਨ ਜਿਨ੍ਹਾਂ ਵਿੱਚ 9 ਨਵੰਬਰ, 2022 ਅਤੇ 22 ਨਵੰਬਰ, 2022 ਨੂੰ ਕ੍ਰਮਵਾਰ 15 ਲੱਖ ਅਤੇ 5 ਲੱਖ ਰੁਪਏ ਰਿਸ਼ਵਤ ਦੇ ਤੌਰ ਉੱਤੇ ਲਏ ਗਏ। ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਸੁਸ਼ੀਲ ਕੁਮਾਰ, ਜੋ ਇਸ ਸਮੇਂ 3 ਆਈ.ਆਰ.ਬੀ, ਲੁਧਿਆਣਾ ਵਿਖੇ ਤਾਇਨਾਤ ਹੈ, ਨੂੰ ਗ੍ਰਿਫਤਾਰ ਕੀਤਾ । ਦੋਸ਼ੀ ਡੀ.ਐਸ.ਪੀ. ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Related posts:

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਅਪਰਾਧ ਸਬੰਧਤ ਖਬਰ

'Bill Liayo Inam Pao' Scheme: 3592 Winners Rewarded with Prizes More Than Rs. 2 Crore for Promoting ...

Punjab News

ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....

ਪੰਜਾਬੀ-ਸਮਾਚਾਰ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...

ਪੰਜਾਬੀ-ਸਮਾਚਾਰ

'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Flood in Punjab

Starting from Saturday, people in villages and blocks can also avail ‘cm di yogshala’

ਪੰਜਾਬੀ-ਸਮਾਚਾਰ

ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ

ਪੰਜਾਬੀ-ਸਮਾਚਾਰ

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿ...

ਪੰਜਾਬੀ-ਸਮਾਚਾਰ

मुफ्त पानी-पार्किंग का प्रस्ताव खारिज करने के लिए आम आदमी पार्टी ने राज्यपाल की आलोचना की

Aam Aadmi Party

मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया

ਪੰਜਾਬੀ-ਸਮਾਚਾਰ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕ...

Fazilka

ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕ...

Drugs In Punjab

ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਬਿਜਲੀ ਵਿਭਾਗ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...

ਸਕੂਲ ਸਿੱਖਿਆ ਸਮਾਚਾਰ

हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार

ਪੰਜਾਬੀ-ਸਮਾਚਾਰ

पंजाब के राज्यपाल और प्रशासक यूटी चंडीगढ़ ने पोस्ट ग्रेजुएट गवर्नमेंट कॉलेज, सेक्टर 42 में गर्ल्स हॉ...

ਪੰਜਾਬੀ-ਸਮਾਚਾਰ

बॉटलिंग प्लांट में अवैध गतिविधियों के खिलाफ आबकारी विभाग ने की कार्यवाही।

ਪੰਜਾਬੀ-ਸਮਾਚਾਰ

ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ...

Hushairpur

Leave a Reply

This site uses Akismet to reduce spam. Learn how your comment data is processed.