ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ

(Punjab Bureau) : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ।

VB NABS XEN, SDO OF MINING DEPT WHILE ACCEPTING BRIBE OF RS 5 LAKH

VIGILANCE BUREAU NABS XEN, SDO OF MINING DEPT WHILE ACCEPTING BRIBE OF RS 5 LAKH

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ ‘ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮ੍ਹਾਂ ਕਰਵਾ ਦਿੱਤੀ ਸੀ। ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ।

See also  चंडीगढ़ नगर निगम में वरिष्ठ उपमहापौर और उपमहापौर के लिए चुनाव ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ ਮੰਗੀ ਹੈ। ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

See also  भाजपा कार्यालय कमलम पहुंचे हरियाणा के मुख्यमंत्री नायब सैनी

Related posts:

ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਪੰਜਾਬ ਸਿਹਤ ਵਿਭਾਗ
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ
Flood in Punjab
मेयर कुलदीप कुमार ने 20 हजार लीटर मुफ्त पानी और पार्किंग का एजेंडा किया पास
ਪੰਜਾਬੀ-ਸਮਾਚਾਰ
Bussiness tycoons hails industrial friendly policies of Punjab CM.
Punjab News
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ
ਪੰਜਾਬੀ-ਸਮਾਚਾਰ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...
ਸਕੂਲ ਸਿੱਖਿਆ ਸਮਾਚਾਰ
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
Aam Aadmi Party
ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧ...
Aam Aadmi Party
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਪੰਜਾਬੀ-ਸਮਾਚਾਰ
Sh Vinay Pratap Singh, Deputy Commissioner cum Excise & Taxation Commissioner, UT Chandigarh issues ...
Punjab News
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Punjab News
ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ
Aam Aadmi Party
ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ
ਪੰਜਾਬੀ-ਸਮਾਚਾਰ
70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ 'ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
Punjab News
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ। ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
See also  ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.