ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

– ਕਿਹਾ! ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਇਆ ਜਾਵੇਗਾ
– ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸ਼ਨ ਲਈ ਲੋਕ ਸਹਿਯੋਗ ਕਰਨ

Vishesh Sarangal assumes charge as Deputy Commissioner Moga
ਮੋਗਾ, 18 ਅਗਸਤ- ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।

ਦੱਸਣਯੋਗ ਹੈ ਕਿ ਸ਼੍ਰੀ ਵਿਸ਼ੇਸ਼ ਸਾਰੰਗਲ 2013 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਲੱਗੇ ਹੋਏ ਸਨ। ਇਸ ਤੋਂ ਇਲਾਵਾ ਉਹ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿਖੇ ਵੀ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਹਨਾਂ ਦਾ ਲਾਭ ਮੁਹਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ।ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।

See also  ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਉਹਨਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ।
ਇਸ ਤੋਂ ਪਹਿਲਾਂ ਉਹਨਾਂ ਨੂੰ ਮੋਗਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

ਇਸ ਮੌਕੇ ਸ਼੍ਰੀਮਤੀ ਹਰਕੀਰਤ ਕੌਰ ਚਾਨੇ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਮੋਗਾ, ਸ੍ਰ ਹਰਕੰਵਲਜੀਤ ਸਿੰਘ ਐਸ ਡੀ ਐਮ ਬਾਘਾਪੁਰਾਣਾ, ਸ਼੍ਰੀਮਤੀ ਸ਼ੁਭੀ ਆਂਗਰਾ ਸਹਾਇਕ ਕਮਿਸ਼ਨਰ (ਜ) ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ

Related posts:

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।

ਪੰਜਾਬੀ-ਸਮਾਚਾਰ

33rd. Jr. Mr. Chandigarh and 8th women fitness championship organized by Chandigarh Amateur Body Bui...

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤ...

ਪੰਜਾਬ-ਵਿਜੀਲੈਂਸ-ਬਿਊਰੋ

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚ...

Punjab Crime News

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Aam Aadmi Party

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 

Flood in Punjab

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਪੰਜਾਬੀ-ਸਮਾਚਾਰ

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰ...

ਪੰਜਾਬੀ-ਸਮਾਚਾਰ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਪੰਜਾਬੀ-ਸਮਾਚਾਰ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਪੰਜਾਬੀ-ਸਮਾਚਾਰ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਮੁੱਖ ਮੰਤਰੀ ਸਮਾਚਾਰ

Punjab Horticulture Department gears up to boost silk production in the state.

ਪੰਜਾਬੀ-ਸਮਾਚਾਰ

Haryana Governor Bandaru Dattatreya honored 34 outstanding people for excellence - punjabsamachar.co...

ਚੰਡੀਗੜ੍ਹ-ਸਮਾਚਾਰ

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

Punjab Crime News

ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

कांग्रेस में है देश के लिए शहादत देने की परंपरा, भाजपा में नहीं: तिवारी

ਪੰਜਾਬੀ-ਸਮਾਚਾਰ

Special Mega Employment Camps Across Punjab to Empower Women: Dr. Baljit Kaur

ਪੰਜਾਬੀ-ਸਮਾਚਾਰ

ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Jalandhar
See also  ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

Leave a Reply

This site uses Akismet to reduce spam. Learn how your comment data is processed.