ਤੇਲ ਦੀਆਂ ਕੀਮਤਾਂ ‘ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ

ਚੰਡੀਗੜ੍ਹ, 6 ਸਤੰਬਰ

ਮੰਤਰੀ ਮੰਡਲ ਵੱਲੋਂ ਮਾਲੀਆ ਵਧਾਉਣ ਦੇ ਮਕਸਦ ਨਾਲ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਉਣ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਹੁਣ ਤੱਕ ਦੇ ਸਭ ਤੋਂ ਬੇਰਹਿਮ ਕਦਮ ਚੁੱਕਦਿਆਂ ਪਰਚੂਨ ਤੇਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ ਅਤੇ ਘਰੇਲੂ ਖਪਤਕਾਰ, ਜਿਨ੍ਹਾਂ ਦਾ ਲੋਡ 7 ਕਿੱਲੋ ਵਾਟ ਤੱਕ ਹੈ, ਨੂੰ ਸਬਸਿਡੀ ਵਾਲੀ ਬਿਜਲੀ ਦੇਣ ਦੀ ਸਕੀਮ ਵੀ ਵਾਪਸ ਲੈ ਲਈ ਹੈ। ਪੈਟਰੋਲ ਦੀ ਕੀਮਤ ਵਿੱਚ 0.61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 0.92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਬਾਜਵਾ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਨਾ ਸਿਰਫ਼ ਕਿਸਾਨਾਂ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ ਬਲਕਿ ਮਹਿੰਗਾਈ ਵੀ ਵਧੇਗੀ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਮਾਲੀਆ ਵਧਾਉਣ ਦੇ ਬਹਾਨੇ ‘ਆਪ’ ਸਰਕਾਰ ਆਮ ਲੋਕਾਂ ‘ਤੇ ਬੋਝ ਪਾ ਰਹੀ ਹੈ। ਇਸ ਤੱਥ ਦੇ ਬਾਵਜੂਦ, ਉਨ੍ਹਾਂ ਨੇ ਹੋਰ ਸਰੋਤਾ ਤੋਂ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਜਿਸ ਵਿੱਚ ਮਾਈਨਿੰਗ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ 34,000 ਕਰੋੜ ਰੁਪਏ ਸ਼ਾਮਲ ਹਨ। ਠੀਕ ਦੋ ਹਫ਼ਤੇ ਪਹਿਲਾਂ ਸਰਕਾਰ ਨੇ ਮੋਟਰ ਵਹੀਕਲ ਟੈਕਸ ‘ਚ 0.5 ਤੋਂ 1 ਫ਼ੀਸਦੀ ਦਾ ਵਾਧਾ ਕੀਤਾ ਸੀ, ਜਿਸ ਨਾਲ ਮੱਧ ਵਰਗ ਅਤੇ ਸਮਾਜ ਦੇ ਕਮਜ਼ੋਰ ਵਰਗ ਲਈ ਕਾਰਾਂ ਅਤੇ ਦੋ ਪਹੀਆ ਵਾਹਨ ਸਸਤੇ ਨਹੀਂ ਰਹੇ ਹਨ।

See also  ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਉਨ੍ਹਾਂ ਕਿਹਾ ਕਿ ਜਦੋਂ ਤੋਂ ‘ਆਪ’ ਨੇ ਸੂਬੇ ‘ਚ ਸੱਤਾ ਸੰਭਾਲੀ ਹੈ, ਉਦੋਂ ਤੋਂ ਉਹ ਉਧਾਰ ਲਏ ਫ਼ੰਡਾਂ ਨਾਲ ਆਪਣੀਆਂ ਰੁਟੀਨ ਗਤੀਵਿਧੀਆਂ ਚਲਾ ਰਹੀ ਹੈ। ਵਿੱਤੀ ਸਾਲ 2024-25 ਦੇ ਅੰਤ ਤੱਕ ਪੰਜਾਬ ਦਾ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ।

ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ‘ਆਪ’ ਸਰਕਾਰ ਅਰਥਵਿਵਸਥਾ ਨੂੰ ਸੰਭਾਲ ਰਹੀ ਹੈ, ਉਹ ਦਰਸਾਉਂਦੀ ਹੈ ਕਿ ‘ਆਪ’ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਤੇਜ਼ੀ ਨਾਲ ਦੀਵਾਲੀਆ ਹੋਣ ਵੱਲ ਵਧ ਰਿਹਾ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ‘ਆਪ’ ਸਰਕਾਰ ਆਪਣੇ ਜਾਅਲੀ ਪ੍ਰਚਾਰ ‘ਤੇ ਟੈਕਸ ਭਰਨ ਵਾਲਿਆਂ ਦੇ ਪੈਸੇ ‘ਚੋਂ ਸਾਲਾਨਾ 750 ਕਰੋੜ ਰੁਪਏ ਬਰਬਾਦ ਕਰ ਰਹੀ ਹੈ। ਇਹ ਹਵਾਈ ਯਾਤਰਾ ‘ਤੇ ਵੀ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ। ਜੇ ਇਸ ਨੂੰ ਸੱਚਮੁੱਚ ਸੂਬੇ ਦੀ ਵਿਗੜਦੀ ਵਿੱਤੀ ਹਾਲਤ ਦੀ ਇੰਨੀ ਪਰਵਾਹ ਹੈ, ਤਾਂ ਉਸ ਨੂੰ ਇੰਨੀ ਲਾਪਰਵਾਹੀ ਨਾਲ ਖ਼ਰਚ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

See also  ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ 

Related posts:

ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

Punjab News

वार्ड 19 की ब्लॉक अध्यक्षा सोनिया गुरचरण सिंह, प्रदेश सचिव बिरेन्द्र रॉय ने काँग्रेस पार्टी की सदस्य...

Punjab News

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ

ਪੰਜਾਬ ਸਿਹਤ ਵਿਭਾਗ

ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਬਿਜਲੀ ਵਿਭਾਗ

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ...

ਪੰਜਾਬੀ-ਸਮਾਚਾਰ

ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ: ਜਾਖੜ

ਪੰਜਾਬੀ-ਸਮਾਚਾਰ

Change of Summer OPD timings of Govt. Multi-Specialty Hospital, Sector-16, Chandigarh.

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦ...

ਪੰਜਾਬੀ-ਸਮਾਚਾਰ

चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...

ਚੰਡੀਗੜ੍ਹ-ਸਮਾਚਾਰ

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਪੰਜਾਬੀ-ਸਮਾਚਾਰ

raid on prominent paan shops in chandigarh, illegal loose cigarettes amounting Rs. 30,000 destroyed ...

ਚੰਡੀਗੜ੍ਹ-ਸਮਾਚਾਰ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab News

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਪੰਜਾਬੀ-ਸਮਾਚਾਰ

Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁ...

ਪੰਜਾਬੀ-ਸਮਾਚਾਰ

ਬਾਜਵਾ ਨੇ ਪੰਜਾਬੀ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

Punjab health minister bats for bringing parity in prices of same salts of medicines.

ਪੰਜਾਬੀ-ਸਮਾਚਾਰ

ਆਮ ਆਦਮੀ ਪਾਰਟੀ ਸਰਕਾਰ ਪੁਲਿਸ ਦਾ ਕਰ ਰਹੀ ਹੈ ਸਿਆਸੀਕਰਨ-ਸੁਨੀਲ ਜਾਖੜ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Flood in Punjab

ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾ...

Shiromani Akali Dal

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.