ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਰੂਣ ਹੱਤਿਆ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ

ਡਾਕਟਰ ਬਲਬੀਰ ਸਿੰਘ ਨੇ ਵਿਸ਼ਵ ਆਬਾਦੀ ਦਿਵਸ ਮਨਾਉਣ ਲਈ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ

(Punjab Bureau) : ਵਿਸ਼ਵ ਜਨਸੰਖਿਆ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਔਰਤਾਂ ਨੂੰ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਆਬਾਦੀ ਨੂੰ ਕੰਟਰੋਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ, “ਜਦੋਂ ਹਰ ਔਰਤ ਪੜ੍ਹੀ-ਲਿਖੀ, ਜ਼ਿੰਮੇਵਾਰੀਆਂ ਤੋਂ ਸੁਚੇਤ ਅਤੇ ਆਪਣੇ ਫਰਜ਼ਾਂ ਤੇ ਅਧਿਕਾਰਾਂ ਤੋਂ ਜਾਣੂ ਹੋਵੇਗੀ ਤਾਂ ਕੁਦਰਤੀ ਤੌਰ ’ਤੇ ਉਹ ਆਬਾਦੀ ਕੰਟਰੋਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

WORLD POPULATION DAY: MAKING WOMEN EDUCATED, INDEPENDENT COULD HELP IN CONTROLLING POPULATION, SAYS DR BALBIR SINGH

WORLD POPULATION DAY: MAKING WOMEN EDUCATED, INDEPENDENT COULD HELP IN CONTROLLING POPULATION, SAYS DR BALBIR SINGH

ਸਿਹਤ ਮੰਤਰੀ 11 ਜੁਲਾਈ ਨੂੰ ਵਿਸ਼ਵ ਜਨਸੰਖਿਆ ਦਿਵਸ ਦੇ ਮੌਕੇ ’ਤੇ 27 ਜੂਨ ਤੋਂ ਸ਼ੁਰੂ ਹੋਈਆਂ ਮਹੀਨਾ ਭਰ ਚੱਲਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ ਦੀ ਸਮਾਪਤੀ ਮੌਕੇ ਸਿਹਤ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਸਮਾਗਮ ਮੋਹਾਲੀ ਵਿਖੇ ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਕਰਵਾਇਆ ਗਿਆ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਵਿਚ ਆਬਾਦੀ ਕੰਟਰੋਲ ਦੇ ਮਾਮਲੇ ਵਿਚ ਸਥਿਤੀ ਕਾਫੀ ਵਧੀਆ ਹੈ, ਪਰ ਇਸ ਦਿਸ਼ਾ ਵਿਚ ਅਜੇ ਹੋਰ ਯਤਨਾਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ (ਜਣੇਪੇ ਦੌਰਾਨ ਜੱਚਾ ਮੌਤਾਂ) ਅਤੇ ਕੰਨਿਆ ਭਰੂਣ ਹੱਤਿਆ ਮੁੱਖ ਚਿੰਤਾਵਾਂ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਚੋਂ ਭਰੂਣ ਹੱਤਿਆ ਨੂੰ ਮੁਕੰਮਲ ਰੂਪ ’ਚ ਠੱਲ੍ਹ ਪਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਉਨ੍ਹਾਂ ਕੰਨਿਆ ਭਰੂਣ ਹੱਤਿਆ ਦੇ ਖਾਤਮੇ ਲਈ ਸੁਹਿਰਦਤਾ ਤੇ ਪੂਰੀ ਲਗਨ ਨਾਲ ਕੰਮ ਕਰਨ ਵਾਲੇ ਜ਼ਿਲਿ੍ਹਆਂ ਨੂੰ ਇਨਾਮ ਦੇਣ ਦਾ ਵੀ ਐਲਾਨ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਨ੍ਹਾਂ ਸਾਰੇ ਮਸਲਿਆਂ ’ਤੇ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਪਰ ਲੋਕਾਂ ਦੀ ਮਾਨਸਿਕਤਾ ਵਿੱਚ ਤਬਦੀਲੀ ਹੀ ਅਜਿਹੀਆਂ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਵਿੱਚ ਮਦਦਗਾਰ ਸਾਬਿਤ ਹੋ ਸਕਦੀ ਹੈ।

See also  Sh. Abhijit Vijay Chaudhari, IAS Joins  Chandigarh Administration.

ਇਸ ਮੌਕੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਆਰਤੀ ਨੇ ਆਬਾਦੀ ਕੰਟਰੋਲ ਲਈ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ । ਉਨ੍ਹਾਂ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਦੋ ਪੰਦਰਵਾੜਿਆਂ ਵਿੱਚ ਮਨਾਇਆ ਜਾਂਦਾ ਹੈ। ਇਨ੍ਹਾਂ ਪੰਦਰਵਾੜਿਆਂ ਦੌਰਾਨ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਰ ਨਾਲ ਵਿਆਹ ਕਰਨ ਦੇ ਨੁਕਸਾਨ, ਦੋ ਬੱਚਿਆਂ ਦੇ ਜਨਮ ਦਰਮਿਆਨ ਵਾਜਬ ਵਕਫ਼ੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਸਮਾਗਮ ਦੌਰਾਨ ਬਰਨਾਲਾ ਅਤੇ ਅੰਮ੍ਰਿਤਸਰ ਜ਼ਿਲਿ੍ਹਆਂ ਨੂੰ ਪਰਿਵਾਰ ਨਿਯੋਜਨ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਦਕਿ ਸੂਬੇ ਭਰ ਦੇ ਡਾਕਟਰਾਂ, ਸਟਾਫ ਨਰਸਾਂ, ਏਐਨਐਮਜ਼, ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੀ ਮਿਸਾਲੀ ਕੰਮ ਕਰਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਸਿਹਤ ਵਿਭਾਗ ਦੇ ਸਕੱਤਰ- ਕਮ- ਐਮ.ਡੀ. ਐਨ.ਐਚ.ਐਮ., ਡਾ: ਅਭਿਨਵ ਤ੍ਰਿਖਾ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਰਵਿੰਦਰਪਾਲ ਕੌਰ, ਈ.ਐੱਸ.ਆਈ. ਦੇ ਡਾਇਰੈਕਟਰ ਡਾ: ਸੀਮਾ, ਏਮਜ਼ ਮੁਹਾਲੀ ਦੇ ਪ੍ਰਿੰਸੀਪਲ ਡਾ: ਭਵਨੀਤ ਭਾਰਤੀ, ਸਹਾਇਕ ਡਾਇਰੈਕਟਰ ਡਾ: ਵਿਨੀਤ ਨਾਗਪਾਲ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਆਰਤੀ ਵੀ ਹਾਜ਼ਰ ਸਨ ।

See also  ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ

Related posts:

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...

Punjab BJP

Punjab Raj Bhavan celebrates Odisha Foundation Day.

ਪੰਜਾਬੀ-ਸਮਾਚਾਰ

The State BJP President has been issued a show cause notice by the Returning Officer, Mr. Vinay Prat...

ਪੰਜਾਬੀ-ਸਮਾਚਾਰ

उत्पाद शुल्क और कराधान विभाग ने चंडीगढ़ में किताबों और स्टेशनरी की दुकानों का निरीक्षण किया

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕ...

ਪੰਜਾਬੀ-ਸਮਾਚਾਰ

2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...

Aam Aadmi Party

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

Amritsar

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ...

ਪੰਜਾਬੀ-ਸਮਾਚਾਰ

ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

ਪੰਜਾਬੀ-ਸਮਾਚਾਰ

ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅ...

ਪੰਜਾਬੀ-ਸਮਾਚਾਰ

कांग्रेस गरीब महिलाओं को देगी साल का एक लाख रुपए: शुक्ला

ਪੰਜਾਬੀ-ਸਮਾਚਾਰ

Punjab State Child Rights Protection Commission to take strict action in School Gate Incident involv...

ਪੰਜਾਬੀ-ਸਮਾਚਾਰ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Punjab News

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ

Punjab Crime News

होटल माउंटव्यू पर, 500 रुपये की विशेष थाली ऑफर के साथ नवरात्रि मनाते हैं।

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

Flood in Punjab

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

Leave a Reply

This site uses Akismet to reduce spam. Learn how your comment data is processed.