ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ

ਬਠਿੰਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡਾਂ ਨੂੰ ਖਰਚ ਕਰਨ ਦੀ ਮਨਜੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ,

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ।Punjab Government distributed Rs. 25 Crore to Boost Maternal Health Under Matru Vandana Yojana

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 ‘ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ। ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ।

ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ਕਰਨ ਲਈ ਸੀਮਾ ਨਿਰਧਾਰਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਬਠਿੰਡਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.69 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.84 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.85 ਕਰੋੜ ਨੂੰ ਇਸ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

See also  सुप्रीम कोर्ट ने भारतीय स्टेट बैंक को चुनावी बांड से संबंधित उन सभी विवरणों का खुलासा करने का निर्देश दिया

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 0.61 ਕਰੋੜ ਵਿਚੋਂ ਪਿਛਲੇ ਵਿੱਤੀ ਸਾਲ ਦੌਰਾਨ 0.16 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.45 ਕਰੋੜ ਨੂੰ ਚਾਲੂ ਵਿੱਤੀ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.29 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.20 ਕਰੋੜ ਰੁਪਏ ਖਰਚਾ ਕੀਤੇ ਗਏ ਅਤੇ ਬਕਾਇਆ ਰਾਸ਼ੀ 1.09 ਕਰੋੜ ਨੂੰ ਇਸ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ੳਨ੍ਹਾਂ ਦੱਸਿਆ ਕਿ ਇਸੇ ਤਰਜ਼ ਤੇ ਲੁਧਿਆਣਾ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 2.30 ਕਰੋੜ ਰੁਪਏ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.66 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 1.64 ਕਰੋੜ ਨੂੰ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੋਗਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.32 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.34 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.98 ਕਰੋੜ ਨੂੰ ਇਸ ਵਿੱਤੀ ਵਰ੍ਹੇ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਰਾਜ ਪੱਧਰੀ ਪ੍ਰੋਜੈਕਟਾਂ ਲਈ 8.28 ਕਰੋੜ ਰੁਪਏ ਵਿੱਚੋਂ 5.59 ਕਰੋੜ ਦਾ ਖਰਚਾ ਹੋਇਆ ਅਤੇ 2.69 ਬਕਾਇਆ ਰਾਸ਼ੀ ਨੂੰ ਖਰਚ ਕਰਨ ਦੀ ਪ੍ਰਵਾਨਗੀ ਚਾਲੂ ਵਿੱਤੀ ਸਾਲ ਦੌਰਾਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਲਾਭਪਾਤਰੀਆਂ ਦਾ ਵੇਰਵਾ ਵੈਬ ਪੋਰਟਲ pmajay.dosje.gov.in ‘ਤੇ ਜਿਲਾ ਪੱਧਰੀ ਲਾਗੂਕਰਤਾ ਏਜੰਸੀ ਵੱਲੋਂ ਅੱਪਲੋਡ ਕੀਤਾ ਜਾਵੇਗਾ।

See also  ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਮੰਤਰੀ ਨੇ ਦੱਸਿਆ ਕਿ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਖਰਚੇ ਦੀ ਨਿਰਧਾਰਤ ਸੀਮਾ ਸਬੰਧੀ ਲੋੜੀਂਦਾ ਪੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤਾਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਵੀ ਬੇਨਿਯਮੀ ਪਾਈ ਗਈ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Related posts:

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ...
ਪੰਜਾਬੀ-ਸਮਾਚਾਰ
Achievers Meet Held At Maharaja Ranjit Singh Armed Forces Preparatory Institute
Punjab News
Two days left, 75000 yet to pay property tax in Chandigarh - punjabsamachar.com
ਚੰਡੀਗੜ੍ਹ-ਸਮਾਚਾਰ
ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
ਪੰਜਾਬੀ-ਸਮਾਚਾਰ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...
ਸਕੂਲ ਸਿੱਖਿਆ ਸਮਾਚਾਰ
ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ
Mohali
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ
ਪੰਜਾਬੀ-ਸਮਾਚਾਰ
Punjab Defence Services Welfare Minister Mohinder Bhagat Pays Tributes to Martyrs On Armed Forces Fl...
ਪੰਜਾਬੀ-ਸਮਾਚਾਰ
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ
ਪੰਜਾਬ ਦੀ ਰਾਜਨੀਤੀ
ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ
Punjab Crime News
The Excise Department U.T. Chandigarh is going to implement a track and trace system to effectively ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Moga
ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...
Punjab Politics
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ
ਅਪਰਾਧ ਸਬੰਧਤ ਖਬਰ
See also  UT Chandigarh allows shops to open 24x7 for benefit of traders and shopkeepers.

Leave a Reply

This site uses Akismet to reduce spam. Learn how your comment data is processed.