ਖੁਸ਼ਕਿਸਮਤ ਹਾਂ ਕਿ ਮੈਨੂੰ ਅਯੋਧਿਆ ਵਿੱਚ ਸ਼੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ: ਐਮ.ਪੀ. ਪ੍ਰਨੀਤ ਕੌਰ

  • ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਚਰਨ ਛੋਹ ਅਸਥਾਨ ਸ੍ਰੀ ਨਜ਼ਰਬਾਗ ਸਾਹਿਬ ਵਿਖੇ ਵੀ ਹੋਏ ਨਤਮਸਤਕ
  • ਕਰਤਾਰਪੁਰ ਲਾਂਘਾ ਹੋਵੇ ਜਾਂ ਰਾਮ ਮੰਦਿਰ, ਸਾਡੇ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਧਰਮਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਇੱਛਾਵਾਂ ਨੂੰ ਪੂਰਾ ਕੀਤਾ: ਐਮ.ਪੀ. ਪਟਿਆਲਾ

ਪਟਿਆਲਾ/ਅਯੋਧਿਆ, 4 ਅਪ੍ਰੈਲ

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਅਯੋਧਿਆ ਵਿਖੇ ਭਗਵਾਨ ਰਾਮ ਦੇ ਜਨਮ ਅਸਥਾਨ ਪਵਿੱਤਰ ਸ੍ਰੀ ਰਾਮ ਮੰਦਰ ਦੇ ਦਰਸ਼ਨ ਕੀਤੇ।

ਪਟਿਆਲਾ ਦੇ ਸੰਸਦ ਮੈਂਬਰ ਨੇ ਗੁਰਦੁਆਰਾ ਸ੍ਰੀ ਨਜ਼ਰਬਾਗ ਸਾਹਿਬ ਵਿਖੇ ਵੀ ਮੱਥਾ ਟੇਕਿਆ, ਜਿੱਥੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਯੁੱਧਿਆ ਯਾਤਰਾ ਦੌਰਾਨ ਠਹਿਰੇ ਸਨ।

ਅਯੁੱਧਿਆ ਹਵਾਈ ਅੱਡੇ ‘ਤੇ ਆਪਣੀ ਆਮਦ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, ”ਮੈਂ ਅੱਜ ਭਗਵਾਨ ਸ਼੍ਰੀ ਰਾਮ ਜੀ ਦੇ ਜਨਮ ਅਸਥਾਨ ਪਵਿੱਤਰ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣ ਅਤੇ ਮੱਥਾ ਟੇਕਣ ਲਈ ਬਹੁਤ ਉਤਸ਼ਾਹਿਤ ਅਤੇ ਖੁਸ਼ ਹਾਂ। ਇਹ ਬਹੁਤ ਹੀ ਪਵਿੱਤਰ ਸਥਾਨ ਹੈ ਅਤੇ ਇਸ ਨਾਲ ਬਹੁਤ ਸਾਰੀਆਂ ਆਸਥਾਵਾਂ ਜੁੜੀਆਂ ਹੋਈਆਂ ਹਨ ਅਤੇ ਮੈਂ ਇਹ ਮੌਕਾ ਪ੍ਰਾਪਤ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰਦੀ ਹਾਂ। ਮੈਂ ਰਾਮ ਲੱਲਾ ਜੀ ਨੂੰ ਪ੍ਰਾਰਥਨਾ ਕਰਾਂਗੀ ਕਿ ਉਹ ਪਟਿਆਲਾ, ਪੰਜਾਬ ਅਤੇ ਪੂਰੇ ਦੇਸ਼ ਦੇ ਲੋਕਾਂ ‘ਤੇ ਆਪਣਾ ਆਸ਼ੀਰਵਾਦ ਬਣਾਈ ਰੱਖਣ।”

See also  यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला ।

ਉਨ੍ਹਾਂ ਨੇ ਅੱਗੇ ਦੱਸਿਆ, “ਮੈਂ ਗੁਰਦੁਆਰਾ ਸ੍ਰੀ ਨਜ਼ਰਬਾਗ ਸਾਹਿਬ ਦੇ ਵੀ ਦਰਸ਼ਨ ਕਰਾਂਗੀ, ਇਹ ਉਹ ਇਤਿਹਾਸਕ ਅਸਥਾਨ ਹੈ ਜਿੱਥੇ ਸਾਡੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਤੀਜੀ ਉਦਾਸੀ ਦੌਰਾਨ 2 ਦਿਨ ਠਹਿਰੇ ਸਨ। ਸਾਡੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੀ ਬਾਲ ਅਵਸਥਾ ਦੌਰਾਨ ਪਟਨਾ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਦੌਰਾਨ ਇਸ ਸਥਾਨ ‘ਤੇ ਠਹਿਰੇ ਸਨ। ਅਯੁੱਧਿਆ ਦੇ ਤਤਕਾਲੀ ਰਾਜਾ ਰਾਜਾ ਮਾਨ ਸਿੰਘ ਨੇ ਵੀ ਗੁਰੂ ਸਾਹਿਬ ਨੂੰ ਸਤਿਕਾਰ ਵਜੋਂ ਇੱਕ ਸੁੰਦਰ ਬਾਗ਼ ਨਜ਼ਰਾਨ ਕੀਤਾ ਸੀ, ਇਸ ਤਰ੍ਹਾਂ ਇਸ ਦਾ ਨਾਮ ਗੁਰਦੁਆਰਾ ਨਜ਼ਰਬਾਗ ਸਾਹਿਬ ਰੱਖਿਆ ਗਿਆ।” ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਗੱਲ ਕਰਦਿਆਂ ਦੱਸਿਆ।

ਮੋਦੀ ਜੀ ਦੀ ਭੂਮਿਕਾ ‘ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਪ੍ਰਨੀਤ ਕੌਰ ਨੇ ਕਿਹਾ, “ਸਾਡੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਮਜ਼ਬੂਤ ਇੱਛਾ ਸ਼ਕਤੀ ਅਤੇ ਅਗਵਾਈ ਦੇ ਕਾਰਨ ਹੀ ਸ਼੍ਰੀ ਰਾਮ ਮੰਦਰ ਦਾ ਉਦਘਾਟਨ ਸੰਭਵ ਹੋ ਸਕਿਆ ਹੈ। ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮੰਨਦੀ ਹਾਂ ਕਿ ਮੈਂ ਆਪਣੇ ਜੀਵਨ ਕਾਲ ਵਿੱਚ 2 ਇਤਿਹਾਸਕ ਪਲਾਂ ਦਾ ਸਾਹਮਣਾ ਕੀਤਾ ਹੈ, ਇੱਕ ਸ਼੍ਰੀ ਰਾਮ ਮੰਦਰ ਦਾ ਉਦਘਾਟਨ ਅਤੇ ਦੂਜਾ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਜੋ ਕਿ ਸਾਡੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਮੰਗ ਸੀ। ਮੋਦੀ ਜੀ ਨੇ ਹਰ ਇੱਕ ਧਰਮ ਦਾ ਸਤਿਕਾਰ ਯਕੀਨੀ ਬਣਾਇਆ ਹੈ।”

See also  सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत

Related posts:

ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

Khedan Watan Punjab Diya

कन्हैया मित्तल बन सकते हैं भाजपा का चेहरा

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ 'ਚ ਬੇਨਿਯਮੀਆਂ ਮਿਲੀਆਂ

ਪੰਜਾਬੀ-ਸਮਾਚਾਰ

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬੀ-ਸਮਾਚਾਰ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚ...

ਪੰਜਾਬੀ-ਸਮਾਚਾਰ

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

Mohali

Four MBBS Seats earmarked for terrorist victim students in Central Pool.

ਪੰਜਾਬੀ-ਸਮਾਚਾਰ

ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

Fatehgarh sahib

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

Punjab News

Cm Calls Upon People To Follow Teachings Of Sri Guru Tegh Bahadur Ji

ਪੰਜਾਬੀ-ਸਮਾਚਾਰ

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਪੰਜਾਬੀ-ਸਮਾਚਾਰ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ...

Punjab Crime News

कांग्रेस गरीब महिलाओं को देगी साल का एक लाख रुपए: शुक्ला

ਪੰਜਾਬੀ-ਸਮਾਚਾਰ

भाजपा सरकार प्रभुराम की बात तो करती है लेकिन बातो को मानती नही - विधायक नीरज शर्मा।

ਪੰਜਾਬੀ-ਸਮਾਚਾਰ

ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ

ਪੰਜਾਬੀ-ਸਮਾਚਾਰ

"बियॉन्ड जापान आर्ट एग्जीबिशन टूर" प्रदर्शनी का उद्घाटन।

ਪੰਜਾਬੀ-ਸਮਾਚਾਰ

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬੀ-ਸਮਾਚਾਰ

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

Punjab News

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...

ਪੰਜਾਬੀ-ਸਮਾਚਾਰ
See also  ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ

Leave a Reply

This site uses Akismet to reduce spam. Learn how your comment data is processed.