ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

– ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪੁਖ਼ਤਾ ਪ੍ਰਬੰਧ

– ਗਿਣਤੀ ਕੇਂਦਰਾਂ ਦੁਆਲੇ ਤਿੰਨ-ਪਰਤੀ ਸੁਰੱਖਿਆ ਕਾਇਮ

ਚੰਡੀਗੜ੍ਹ, 3 ਜੂਨ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ।

ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ ‘ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਸਟਰਾਂਗ ​​ਰੂਮਾਂ ਵਿਖੇ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਅਧਿਕਾਰਤ ਕਰਮਚਾਰੀ ਹਰੇਕ ਸਟਰਾਂਗ ਰੂਮ ਦੇ ਬਾਹਰ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ, ਜਿਨ੍ਹਾਂ ਵਿੱਚ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਲਾਈਵ ਫਟੇਜ਼ ਦੇਖੀ ਜਾ ਸਕਦੀ ਹੈ, ਰਾਹੀਂ ਸੁਰੱਖਿਆ ਦੀ ਨਿਗਰਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ
ਹੈ। ਇਸਦੇ ਨਾਲ ਹੀ ਸਾਰੇ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਧਾਰ ‘ਤੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

See also  ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ

ਗਿਣਤੀ ਕੇਂਦਰਾਂ ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਹਨ।

See also  चंडीगढ़ नगर निगम में मेयर कुलदीप कुमार ने 2325.21 करोड़ रुपये का बजट पेश किया

Related posts:

डेली वेज वर्कर्स को जल्द मिलेगा छठे वेतनमान का लाभ.
ਪੰਜਾਬੀ-ਸਮਾਚਾਰ
चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾ...
Shiromani Akali Dal
ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ
ਪੰਜਾਬੀ-ਸਮਾਚਾਰ
चंडीगढ़ में आयुष्मान आरोग्य मंदिरों में नई डेंटल इकाइयों का उद्घाटन। Punjab Samachar
ਪੰਜਾਬੀ-ਸਮਾਚਾਰ
ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ
Aam Aadmi Party
ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ
ਮੁੱਖ ਮੰਤਰੀ ਸਮਾਚਾਰ
चंडीगढ़ प्रशासक के सलाहकार राजीव वर्मा का किया स्वागत और यूटी कर्मचारियों की मांगों पर की चर्चा।
Punjab News
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ
Aam Aadmi Party
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
355 nominations found valid after scrutiny of nomination papers in Punjab: Sibin C
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤ...
ਪੰਜਾਬੀ-ਸਮਾਚਾਰ
तंबाकू उत्पादों के अवैध बिक्री और वितरण पर छापा।
Punjab News
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਵਿਚ ਭਿ੍ਰਸ਼ਟ-ਤੰਤਰ ਤੋਂ ਇਕ-ਇਕ ਪੈਸਾ ਵਸੂਲਣ ਦਾ ਐਲਾਨ | Punjab CM announcement- to reco...
ਮੁੱਖ ਮੰਤਰੀ ਸਮਾਚਾਰ
री-कार्पेटिंग कार्य के लिए जंक्शन 48 और 59 पर सड़के अस्थायी रूप से बंद ।
ਪੰਜਾਬੀ-ਸਮਾਚਾਰ
2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...
Aam Aadmi Party
See also  हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार

Leave a Reply

This site uses Akismet to reduce spam. Learn how your comment data is processed.