ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ

– ਸਾਈਬਰ ਕਰਾਈਮ ਸੈੱਲ ਪੰਜਾਬ ਨੇ ਸਤੰਬਰ 2021 ਤੋਂ ਸਾਈਬਰ ਹੈਲਪਲਾਈਨ 1930 ’ਤੇ ਪ੍ਰਾਪਤ ਸਾਈਬਰ ਵਿੱਤੀ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ : ਡੀ.ਜੀ.ਪੀ. ਗੌਰਵ ਯਾਦਵ

– ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਪੈਸਾ ਵਾਪਸ ਕਰਨ ਸਬੰਧੀ ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ : ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ

cyber crime financial fraud punjab

cyber crime financial fraud punjab

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ ਪਲੇਠਾ ਕਦਮ ਚੁੱਕਦੇ ਹੋਏ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਤਾਲਮੇਲ ਨਾਲ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ 28.5 ਲੱਖ ਰੁਪਏ ਦੀ ਫਰੀਜ਼ ਕੀਤੀ ਰਕਮ ਸਫਲਤਾਪੂਰਵਕ ਵਾਪਸ ਕਰ ਦਿੱਤੀ ਹੈ। ਇਹ ਜਾਣਕਾਰੀ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।

ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਸੈੱਲ, ਪੰਜਾਬ ਵੱਲੋਂ ਸਾਲ 2021 ਤੋਂ ਸਾਈਬਰ ਹੈਲਪਲਾਈਨ 1930 ਦੀ ਸਹੂਲਤ ਲਾਗੂ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕੇ, ਜੋ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੈਲਪਲਾਈਨ 1930 ਜਾਂ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀ.ਐਫ.ਸੀ.ਐਫ.ਆਰ.ਐਮ.ਐਸ.) ’ਤੇ ਤੁਰੰਤ ਸ਼ਿਕਾਇਤ ਦਰਜ ਹੋਣ ਉਪਰੰਤ, ਸਾਈਬਰ ਅਪਰਾਧ ਧੋਖਾਧੜੀ ਪੀੜਤਾਂ ਦੇ ਪੈਸੇ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਫਰੀਜ਼ ਕਰ ਦਿੱਤੇ ਜਾਂਦੇ ਹਨ ।

ਉਨ੍ਹਾਂ ਕਿਹਾ, ‘‘ਹੁਣ ਤੱਕ, ਪੰਜਾਬ ਵਿੱਚ ਹੈਲਪਲਾਈਨ 1930 ’ਤੇ ਵਿੱਤੀ ਧੋਖਾਧੜੀ ਦੀਆਂ 28642 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਾਈਬਰ ਸੈੱਲ ਨੇ ਲਗਭਗ 15.5 ਕਰੋੜ ਰੁਪਏ ਦੀ ਰਕਮ, ਨੂੰ ਫਰੀਜ਼ (ਡੈਬਿਟ ਫਰੀਜ਼/ਲੀਅਨ ਫਰੀਜ਼) ਕੀਤਾ ਹੈ , ਜੋ ਕਿ ਬੈਂਕਾਂ ਵਿੱਚ ਪਈ ਹੈ।

See also  ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਡੀ.ਜੀ.ਪੀ. ਨੇ ਕਿਹਾ ਕਿ ਫਰੀਜ਼ ਕੀਤੀ ਰਕਮ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਸਾਈਬਰ ਕ੍ਰਾਈਮ ਸੈੱਲ ਨੇ ਲੋਕ ਅਦਾਲਤਾਂ ਰਾਹੀਂ ਸੀ.ਆਰ.ਪੀ.ਸੀ. ਦੀ ਧਾਰਾ 457 ਦੇ ਤਹਿਤ ਪੀੜਤ ਖਾਤਿਆਂ ਵਿੱਚ ਰਿਫੰਡ ਦੀ ਸਹੂਲਤ ਲਈ ਰਾਜ ਕਾਨੂੰਨੀ ਸੇਵਾ ਅਥਾਰਟੀ ਨਾਲ ਸੰਪਰਕ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸਾਈਬਰ ਕ੍ਰਾਈਮ ਵੀ. ਨੀਰਜਾ ਨੇ 5 ਦਸੰਬਰ 2023 ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨਾਲ ਮੀਟਿੰਗ ਕਰਕੇ ਪੰਜਾਬ ਦੇ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀਆਂ ਨੂੰ ਪੈਸੇ ਰਿਫੰਡ ਕਰਨ ਸਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਲੋੜੀਂਦੇ ਨਿਰਦੇਸ਼ ਜਾਰੀ ਕਰਵਾਏ।

ਇਸ ਸਬੰਧੀ ਹੋਰ ਜਾਣਕਰੀ ਸਾਂਝੀ ਕਰਦੇ ਹੋਏ, ਏ.ਡੀ.ਜੀ.ਪੀ. ਵੀ. ਨੀਰਜਾ ਨੇ ਦੱਸਿਆ ਕਿ ਪਾਇਲਟ ਪ੍ਰੋਜੈਕਟ ਵਜੋਂ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 9 ਦਸੰਬਰ, 2023 ਨੂੰ ਲੋਕ ਅਦਾਲਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਦੀ ਅਦਾਲਤ ਵਿੱਚ ਰਿਫੰਡ ਲਈ 1930 ਹੈਲਪਲਾਈਨ ’ਤੇ ਰਿਪੋਰਟ ਕੀਤੀਆਂ ਸ਼ਿਕਾਇਤਾਂ ’ਤੇ 36 ਕੇਸਾਂ ਦੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ। ਜਿਨ੍ਹਾਂ ਵਿੱਚੋਂ 33 ਦਰਖਾਸਤਾਂ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਅਤੇ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ ਕੁੱਲ 28.5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ।

ਉਨ੍ਹਾਂ ਕਿਹਾ, “ਲੁਧਿਆਣਾ ਵਿੱਚ ਲਗਭਗ 6 ਲੱਖ ਅਤੇ ਮੋਹਾਲੀ ਤੋਂ 11 ਮਾਮਲਿਆਂ ਸਬੰਧੀ 15 ਲੱਖ ਦੀ ਫਰੀਜ਼ ਕੀਤੀ ਰਕਮ ਦੀ ਵਾਪਸੀ ਲਈ ਹੋਰ ਅਰਜ਼ੀਆਂ ਵਿਚਾਰ ਅਧੀਨ ਹਨ,” । ਉਨ੍ਹਾਂ ਕਿਹਾ ਇਸ ਪ੍ਰਕਿਰਿਆ ਨਾਲ ਪੰਜਾਬ ਵਿੱਚ ਸਾਈਬਰ ਕਰਾਈਮ ਵਿੱਤੀ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਨੂੰ ਪੈਸੇ ਵਾਪਸ ਲੈਣ ਵਿੱਚ ਮਦਦ ਮਿਲੇਗੀ।

ਏ.ਡੀ.ਜੀ.ਪੀ. ਨੇ ਕਿਹਾ ਕਿ ਹੋਰ ਜ਼ਿਲਿ੍ਹਆਂ ਨੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਪਾਇਲਟ ਪ੍ਰੋਜੈਕਟ ਦੀ ਤਰਜ਼ ’ਤੇ ਫਰੀਜ਼ ਹੋਈ ਰਕਮ ਨੂੰ ਜਾਰੀ ਕਰਨ ਲਈ ਕਈ ਅਰਜ਼ੀਆਂ ਵਿਚਾਰ ਅਧੀਨ ਹਨ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ।

See also  ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

ਜ਼ਿਕਰਯੋਗ ਹੈ ਕਿ ‘ਰਾਸ਼ਟਰੀ ਹੈਲਪਲਾਈਨ 1930 ਅਤੇ ਰਿਪੋਰਟਿੰਗ ਪਲੇਟਫਾਰਮ’ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਗ੍ਰਹਿ ਮੰਤਰਾਲੇ ਦਾ ਪ੍ਰੋਜੈਕਟ ਹੈ। ‘ਹੈਲਪਲਾਈਨ 1930’ , 24 *7 ਸਾਈਬਰ ਕ੍ਰਾਈਮ ਫਰਾਡ ਕਾਲਾਂ ਪ੍ਰਾਪਤ ਕਰ ਰਹੀ ਹੈ ਅਤੇ ਬੈਂਕਾਂ ਦੁਆਰਾ ਅਗਲੀ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਨੂੰ ਰਿਪੋਰਟ ਕਰ ਰਹੀ ਹੈ।

ਡੱਬੀ : ਪੀੜਤ ਜਿਨ੍ਹਾਂ ਨੂੰ ਆਪਣਾ ਪੈਸਾ ਵਾਪਸ ਮਿਲਿਆ

੍ਹ ਫਰਾਡ ਕਾਲ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਓਮਕਾਰ ਸਿੰਘ ਨੂੰ ਆਪਣੇ ਖਾਤੇ ’ਚ ਪਈ 2 ਲੱਖ ਰੁਪਏ ਦੀ ਰਕਮ ਵਾਪਸ ਕਰਨ ਲਈ ਅਦਾਲਤ ਤੋਂ ਹੁਕਮ ਪ੍ਰਾਪਤ ਹੋਏ।

੍ਹ ਲੁਧਿਆਣਾ ਦੇ ਨਵਜੋਤ ਸਿੰਘ, ਜਿਸ ਨੇ ਨਿਵੇਸ਼ ਘੁਟਾਲੇ ਵਿੱਚ ਆਪਣਾ ਪੈਸਾ ਗੁਆ ਦਿੱਤਾ ਸੀ, ਦੇ ਬੈਂਕ ਖਾਤੇ ਵਿੱਚ 7.45 ਲੱਖ ਰੁਪਏ ਵਾਪਸ।

੍ਹ ਲੁਧਿਆਣਾ ਦੇ ਰਾਕੇਸ਼ ਕੁਮਾਰ, ਜਿਸ ਨੇ ਸਾਈਬਰ ਧੋਖੇਬਾਜ਼ ਹੱਥੋਂ 27000 ਰੁਪਏ ਗੁਆਏ, ਅਦਾਲਤ ਤੋਂ ਉਸ ਦੇ ਬੈਂਕ ਖਾਤੇ ਵਿਚ ਰਕਮ ਵਾਪਸ ਕਰਨ ਦੇ ਆਦੇਸ਼ ਮਿਲੇ ।

੍ਹ ਫਰਾਡ ਕਾਲ ਦਾ ਸ਼ਿਕਾਰ ਹੋਈ ਲੁਧਿਆਣਾ ਦੀ ਹਰਪ੍ਰੀਤ ਕੌਰ ਦੇ ਬੈਂਕ ਖਾਤੇ ’ਚ 27000 ਰੁਪਏ ਵਾਪਸ ਆਏ।

Related posts:

तंबाकू उत्पादों के अवैध बिक्री और वितरण पर छापा।

Punjab News

ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

Punjab Sports News

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਪੰਜਾਬ ਟਰਾਂਸਪੋਰਟ ਵਿਭਾਗ

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧ...

Aam Aadmi Party

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦ...

Firozpur

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬੀ-ਸਮਾਚਾਰ

Chandigarh DC Rates 2024 List Out.

ਪੰਜਾਬੀ-ਸਮਾਚਾਰ

"बियॉन्ड जापान आर्ट एग्जीबिशन टूर" प्रदर्शनी का उद्घाटन।

ਪੰਜਾਬੀ-ਸਮਾਚਾਰ

चंडीगढ़ से तीन आम आदमी पार्टी पार्षद भाजपा में शामिल।

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬੀ-ਸਮਾਚਾਰ

ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ

ਪੰਜਾਬੀ-ਸਮਾਚਾਰ

Punjab Raj Bhavan celebrates Odisha Foundation Day.

ਪੰਜਾਬੀ-ਸਮਾਚਾਰ

Vishesh Sarangal assumes charge as Deputy Commissioner Moga.

Punjab News

ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਪੰਜਾਬੀ-ਸਮਾਚਾਰ

ਸਿੱਖਿਆ ਵਿਭਾਗ ਪ੍ਰਾਇਮਰੀ ਤੋਂ ਮਾਸਟਰ ਕਾਰਡ 'ਚ ਪ੍ਰਮੋਟ ਹੋਏ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ...

ਪੰਜਾਬੀ-ਸਮਾਚਾਰ

Canal water to be supplied to Kishangarh for the first time in history - Mayor inaugurates project

Aam Aadmi Party

चुनाव मे अपनी पार्टी के खिलाफ कर रहे थे प्रचार काँग्रेस ने पाँच वरिष्ठ नेताओं को दिखाया बाहर का रास्...

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

ਪੰਜਾਬੀ-ਸਮਾਚਾਰ
See also  ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

Leave a Reply

This site uses Akismet to reduce spam. Learn how your comment data is processed.