ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ

• ਪਿਛਲੇ ਸਾਲ ਦੇ ਮੁਕਾਬਲੇ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਬਜਟ 2024-25 ਵਿੱਚ 12.74 ਫ਼ੀਸਦੀ ਵਾਧਾ

• ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ
• ⁠*ਖੇਤੀਬਾੜੀ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ ਲਈ 575 ਕਰੋੜ ਰੁਪਏ ਤਜਵੀਜ਼ਤ ਕਰਨ ਦੀ ਸ਼ਲਾਘਾ*

ਚੰਡੀਗੜ੍ਹ, 5 ਮਾਰਚ:

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ।
Visionary budget to boost agriculture & allied sectors in Punjab

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ।
ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣ ਵਾਸਤੇ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਵੀ ਰੱਖਿਆ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਜ਼ਮੀਨ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ।

See also  ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਸ. ਖੁੱਡੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਲਈ 250 ਕਰੋੜ ਰੁਪਏ ਦੇ ਪ੍ਰੋਜੈਕਟ ਸਥਾਪਤ ਕਰਨ ਵਾਸਤੇ ਐਸ.ਆਈ.ਡੀ.ਬੀ.ਆਈ. ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਪ੍ਰਾਜੈਕਟ ਫ਼ਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਯੂਨਿਟ ਲਈ ਇੰਡਵਿਜ਼ੂਅਲ ਕੁਇਕ ਫਰੀਜ਼ਿੰਗ, ਮੋਟੇ ਅਨਾਜ, ਦਾਲਾਂ, ਅਨਾਜ ਅਤੇ ਮਸਾਲਿਆਂ ਦੀ ਪ੍ਰੋਸੈਸਿੰਗ ਲਈ ਕੇਂਦਰ, ਸੈਂਟਰ ਫ਼ਾਰ ਚਿਲੀ ਪ੍ਰੋਸੈਸਿੰਗ ਯੂਨਿਟ, ਸੈਂਟਰ ਫ਼ਾਰ ਆਟੋਮੇਟਿਡ ਬਿਵਰੇਜ, ਕਲਨਰੀ ਸਪ੍ਰੈਡਸ ਫਿੱਲਿੰਗ ਐਂਡ ਪੈਕਿੰਗ ਯੂਨਿਟ, ਟਮੈਟੋ ਫੋਕਸਡ ਫਰੂਟਸ ਐਂਡ ਵੈਜੀਟੇਬਲਸ ਲਈ ਇੰਟੀਗ੍ਰੇਟਿਡ ਪ੍ਰੋਡਕਸ਼ਨ ਸੈਂਟਰ ਲਈ ਸਥਾਪਿਤ ਕੀਤੇ ਜਾ ਰਹੇ ਹਨ। ਪੀ.ਏ.ਜੀ.ਆਰ.ਈ.ਐਕਸ.ਸੀ.ਓ. (ਪ੍ਰੈਗਰੇਕਸੋ) ਨੂੰ ਮੌਜੂਦਾ ਵਰ੍ਹੇ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਵੀ ਪ੍ਰਦਾਨ ਕੀਤੇ ਗਏ ਹਨ।

ਨਰਮੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਤਕਨੀਕੀ ਤੇ ਸਟੀਕ ਜਾਣਕਾਰੀ ਦੇਣ ਲਈ “ਮਿਸ਼ਨ ਉੱਨਤ ਕਿਸਾਨ” ਸ਼ੁਰੂ ਕਰਨ ਤੋਂ ਇਲਾਵਾ ਨਰਮੇ ਦੇ ਬੀਜਾਂ ‘ਤੇ ਲਗਭਗ 87,000 ਕਿਸਾਨਾਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਵੀ ਕਰਵਾਈ ਗਈ।

ਉਨ੍ਹਾਂ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਖੇਤੀ ਦੇ ਸਹਾਇਕ ਧੰਦੇ ਪਸ਼ੂ ਪਾਲਣ ਨਾਲ ਜੁੜੇ ਕਿਸਾਨਾਂ ਤੱਕ ਵੈਟਰਨਰੀ ਸੇਵਾਵਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿੱਤੀ ਸਾਲ 2022-23 ਅਤੇ ਵਿੱਤੀ ਸਾਲ 2023-24 ਦੌਰਾਨ 326 ਵੈਟਰਨਰੀ ਅਫਸਰ ਅਤੇ 535 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ। ਫਾਜ਼ਿਲਕਾ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਨਵਾਂ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 3,233 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਵਰ ਰੈਂਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 3 ਲੱਖ ਮੱਛੀ ਪੂੰਗ ਦਰਿਆਈ ਪਾਣੀ ਦੀਆਂ ਬਾਡੀਜ਼ ਵਿੱਚ ਛੱਡਿਆ ਗਿਆ ਹੈ।

See also  ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ

Related posts:

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਪੰਜਾਬੀ-ਸਮਾਚਾਰ

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ...

ਮੁੱਖ ਮੰਤਰੀ ਸਮਾਚਾਰ

33rd. Jr. Mr. Chandigarh and 8th women fitness championship organized by Chandigarh Amateur Body Bui...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Flood in Punjab

सी टी यु विभाग में पहुंची नई 60 बस चैसी 

ਪੰਜਾਬੀ-ਸਮਾਚਾਰ

Chandigarh DC Rates 2024 List Out.

ਪੰਜਾਬੀ-ਸਮਾਚਾਰ

'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Flood in Punjab

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ

ਪੰਜਾਬੀ-ਸਮਾਚਾਰ

A large number of women witness PM Narinder Modi's live program on the last day of Nari Shakti Vanda...

ਪੰਜਾਬੀ-ਸਮਾਚਾਰ

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪੰਜਾਬੀ-ਸਮਾਚਾਰ

वार्ड 19 की ब्लॉक अध्यक्षा सोनिया गुरचरण सिंह, प्रदेश सचिव बिरेन्द्र रॉय ने काँग्रेस पार्टी की सदस्य...

Punjab News

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ

ਪੰਜਾਬੀ-ਸਮਾਚਾਰ

उत्तराखंड जन चेतना मंच (रजि.) चंडीगढ़ ने गढ़वाल भवन सेक्टर 29 में रक्तदान शिविर का सफल आयोजन

ਪੰਜਾਬੀ-ਸਮਾਚਾਰ

ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ 'ਆਪ' ਸਰਕਾਰ ਦਿੱਲੀ ਵਿੱਚ ਕਰਦੀ ਹੈ: ਬਾਜਵਾ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

Punjab Crime News

ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

ਖੇਡਾਂ ਦੀਆਂ ਖਬਰਾਂ

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ...

ਪੰਜਾਬੀ-ਸਮਾਚਾਰ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵ...

ਪੰਜਾਬੀ-ਸਮਾਚਾਰ

चंडीगढ़ वासियों को जल्द मिलेगा सुप्रीम कोर्ट से न्याय: डॉ. आहलूवालिया

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.