ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜ੍ਹੀ ਗਈ ਸੀਨੀਅਰ ਸਹਾਇਕ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ

ਚੰਡੀਗੜ੍ਹ, 13 ਮਾਰਚ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ, ਜਿਸ ਨੂੰ ਬੀਤੇ ਦਿਨ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਵੀ ਪੰਜਾਬ ਦੇ ਨਾਗਰਿਕਾਂ ਪ੍ਰਤੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਦੀ ਸਥਾਪਨਾ ਲਈ ਵਿਆਪਕ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਿਫਤਾਰੀ 12 ਮਾਰਚ, 2024 ਨੂੰ ਹੋਈ ਸੀ, ਅਤੇ ਇਸ ਵਿਭਾਗੀ ਕਾਰਵਾਈ ਕਰਦੇ ਹੋਏ ਉਕਤ ਕਰਮਚਾਰਨ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਸ ਕਰਮਚਾਰਨ ਦਾ ਹੈੱਡਕੁਆਟਰ ਜ਼ਿਲ੍ਹਾ ਖਜ਼ਾਨਾ ਦਫ਼ਤਰ, ਤਰਨਤਾਰਨ ਵਿਖੇ ਨਿਸ਼ਚਿਤ ਕੀਤਾ ਗਿਆ ਹੈ।

See also  MCC Constitutes 18 flood control teams and 7 control centre during raining season

ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਸਿਰਫ਼ ਇੱਕ ਨਾਅਰਾ ਨਹੀਂ ਬਲਕਿ ਇੱਕ ਠੋਸ ਕਾਰਜ ਯੋਜਨਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਹੇਰਾਫੇਰੀਆਂ ਅਤੇ ਭ੍ਰਿਸ਼ਟਾਚਾਰ ਵਿੱਚ ਫਸੇ ਲੋਕਾਂ ਨੂੰ ਕਾਨੂੰਨ ਦੀ ਪੂਰੀ ਤਾਕਤ ਦਾ ਸਾਹਮਣਾ ਕਰਨਾ ਪਵੇਗਾ, ਭਾਵੇਂ ਉਹਨਾਂ ਦਾ ਕੋਈ ਵੀ ਅਹੁਦਿਆਂ ਜਾਂ ਰੁਤਬਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਭ੍ਰਿਸ਼ਟਾਚਾਰੀਆਂ ਦੇ ਦਿਨ ਗਿਣੇ-ਮਿਣੇ ਹਨ ਕਿਉਂਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਕਰਦਿਆਂ ਮੁਕੱਦਮੇ ਚਲਾ ਰਹੀ ਹੈ, ਜਿਸ ਤੋਂ ਇਹ ਠੋਸ ਸੰਕੇਤ ਮਿਲਦਾ ਹੈ ਕਿ ਜਵਾਬਦੇਹੀ ਦਾ ਦੌਰ ਸ਼ੁਰੂ ਹੋ ਗਿਆ ਹੈ।

ਭ੍ਰਿਸ਼ਟਾਚਾਰ ਮੁਕਤ ਪੰਜਾਬ ਸਿਰਜਣ ਦੇ ਮਿਸ਼ਨ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਮਾਨਦਾਰੀ ਨੂੰ ਬਰਕਰਾਰ ਰੱਖਣ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਹਰੇਕ ਵਿਅਕਤੀ ਦੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਭ੍ਰਿਸ਼ਟ ਗਤੀਵਿਧੀਆਂ ਦੀ ਰਿਪੋਰਟ ਕਰਨਾ, ਨਿੱਜੀ ਅਤੇ ਪੇਸ਼ੇਵਰ ਵਿਹਾਰ ਵਿੱਚ ਨੈਤਿਕ ਮਾਪਦੰਡਾਂ ਦੀ ਪਾਲਣਾ ਕਰਨਾ ਅਤੇ ਪਾਰਦਰਸ਼ਤਾ ਦੀ ਵਕਾਲਤ ਕਰਨਾ ਅਜਿਹੇ ਕੁਝ ਤਰੀਕੇ ਹਨ ਜਿਨ੍ਹਾਂ ਨਾਲ ਆਮ ਜਨਤਾ ਸਰਕਾਰ ਦੀ ਪਹਿਲਕਦਮੀ ਦਾ ਸਮਰਥਨ ਕਰ ਸਕਦੀ ਹੈ।

See also  ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

Related posts:

ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...

Punjab Police

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀ...

Punjab Police

अल्पसंख्यक मोर्चा चंडीगढ़ के प्रदेश अध्यक्ष जावेद अंसारी ने जिला अध्यक्षो की नियुक्ति की।

ਪੰਜਾਬੀ-ਸਮਾਚਾਰ

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, 'ਸਫ਼ਲਤਾ ਲਈ ਹੌਸਲੇ ਬੁਲੰਦ ਰ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ

Manipur violence

ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ

Aam Aadmi Party

MC Chandigarh opens seventh ‘Rupee Store’ at sector 56.

ਪੰਜਾਬੀ-ਸਮਾਚਾਰ

Punjab Education Minister Harjot Singh Bains showcases transformative education model of Punjab at U...

Punjab News

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰ...

ਪੰਜਾਬੀ-ਸਮਾਚਾਰ

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬੀ-ਸਮਾਚਾਰ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab News

Case registered against owner and managers of Prime Cinema for violation of Model code of Conduct: P...

ਪੰਜਾਬੀ-ਸਮਾਚਾਰ

Education Minister Harjot Singh Bains   congratulates the 77  teachers selected for Teacher's State ...

ਪੰਜਾਬੀ-ਸਮਾਚਾਰ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਪੰਜਾਬ ਟਰਾਂਸਪੋਰਟ ਵਿਭਾਗ

चुनाव मे अपनी पार्टी के खिलाफ कर रहे थे प्रचार काँग्रेस ने पाँच वरिष्ठ नेताओं को दिखाया बाहर का रास्...

ਪੰਜਾਬੀ-ਸਮਾਚਾਰ

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬੀ-ਸਮਾਚਾਰ

पंजाब और चण्डीगढ़ कांग्रेस ने किसानों पर बल प्रयोग की निन्दा की।

ਪੰਜਾਬੀ-ਸਮਾਚਾਰ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬੀ-ਸਮਾਚਾਰ

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿ...

ਅਪਰਾਧ ਸਬੰਧਤ ਖਬਰ

Leave a Reply

This site uses Akismet to reduce spam. Learn how your comment data is processed.