ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

– ਪੰਜਾਬ ਪੁਲਿਸ, ਬੀਐਸਐਫ ਅਤੇ ਐਨਸੀਬੀ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪ੍ਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ

– ਪੁਲਿਸ ਦੀਆਂ ਟੀਮਾਂ 217 ਮਜਬੂਤ ਅੰਤਰ-ਰਾਜੀ ਨਾਕਿਆਂ ’ਤੇ ਨਸ਼ਾ-ਤਸਕਰਾਂ ਅਤੇ ਅਪਰਾਧੀਆਂ ਉੱਤੇ ਰੱਖ ਰਹੀਆਂ ਹਨ ਤਿੱਖੀ ਨਜ਼ਰ

– ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਹੱਦੀ ਜ਼ਿਲਿ੍ਹਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਜਲੰਧਰ ਵਿੱਚ ਸਾਂਝੀ ਤਾਲਮੇਲ ਮੀਟਿੰਗ ਦੀ ਕੀਤੀ ਅਗਵਾਈ

– ਚੋਣਾਂ ਦੌਰਾਨ ਤਾਇਨਾਤੀ ਲਈ ਪੰਜਾਬ ਪੁਲਿਸ ਵੱਲੋਂ 75 ਫੀਸਦ ਜ਼ਿਲ੍ਹਾ ਪੁਲਿਸ ਅਤੇ 50 ਫੀਸਦ ਹੋਰਨਾਂ ਯੁਨਿਟਾਂ ਦੇ ਪੁਲਿਸ ਬਲ ਦੀ ਤਾਇਨਾਤੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਜਲੰਧਰ/ਚੰਡੀਗੜ੍ਹ, 4 ਅਪ੍ਰੈਲ:

ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਸੀਮਾ ਸੁਰੱਖਿਆ ਬਲ ਨਾਲ ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲੜੀ ਨੂੰ ਪੂਰੀ ਤਰ੍ਹਾਂ ਠੱਲਿ੍ਹਆ ਜਾ ਸਕੇ।

ਸਪੈਸ਼ਲ ਡੀਜੀਪੀ ਦੇ ਨਾਲ ਆਈ.ਜੀ. ਫਰੰਟੀਅਰ ਹੈੱਡਕੁਆਰਟਰ, ਬੀ.ਐਸ.ਐਫ. ਜਲੰਧਰ ਡਾ: ਅਤੁਲ ਫੁਲਜ਼ੇਲੇ ਨੇ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਆਗਾਮੀ ਸੰਸਦੀ ਚੋਣਾਂ 2024 ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨ ਲਈ ਪੰਜਾਬ ਪੁਲਿਸ, ਬੀਐਸਐਫ, ਸੀਆਰਪੀਐਫ, ਆਈਟੀਬੀਪੀ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ ਮੀਟਿੰਗ ਕੀਤੀ। ਮੀਟਿੰਗ ਵਿੱਚ ਜ਼ੋਨਲ ਡਾਇਰੈਕਟਰ ਐਨ.ਸੀ.ਬੀ., ਏਡੀਜੀਪੀ ਸਟੇਟ ਆਰਮਡ ਪੁਲਿਸ (ਐਸ.ਏ.ਪੀ.) ਐਮ.ਐਫ. ਫਾਰੂਕੀ, ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

See also  ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਇੱਕਜੁਟਤਾ ਦਾ ਸੱਦਾ ਦਿੰਦੇ ਹੋਏ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਰਹੱਦੀ ਰਾਜ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਦੋਵਾਂ ਫੋਰਸਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸੁਰੱਖਿਆ ਦੀ ਮੋਹਰਲੀ ਕਤਾਰ ਵਿੱਚ ਤਾਇਨਾਤ ਹੋਣ ਕਰਕੇ ਬੀਐਸਐਫ ਨੂੰ ਅਤਿਵਾਦੀਆਂ, ਦਹਿਸ਼ਤਗਰਦਾਂ ਜਾਂ ਤਸਕਰਾਂ ਵੱਲੋਂ ਤਸਕਰੀ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਵਧੇਰੇ ਚੌਕਸ ਤੇ ਮੁਸਤੈਦ ਰਹਿਣ ਦੀ ਲੋੜ ਹੈ। ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ’ਤੇ ਰਾਤ ਦੀ ਗਸ਼ਤ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਧਾਉਣ ਦੇ ਵੀ ਹੁਕਮ ਦਿੱਤੇ।

ਸਪੈਸ਼ਲ ਡੀਜੀਪੀ ਨੇ ਬੀਐਸਐਫ ਨੂੰ ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨ ਅਪਰੇਸ਼ਨਾਂ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਹਨ, ਦਾ ਮੁਕਾਬਲਾ ਕਰਨ ਲਈ ਡਰੋਨ ਡੀਟੈਕਸ਼ਨ ਤਕਨਾਲੋਜੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਗ੍ਰਾਮੀਣ ਪੱਧਰੀ ਸੁਰੱਖਿਆ ਕਮੇਟੀ (ਵੀਐਲਡੀਸੀ) ਦੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨ ਅਤੇ ਫੀਲਡ ਸਟਾਫ਼ ਅਤੇ ਵੀਐਲਡੀਸੀ ਮੈਂਬਰਾਂ ਨੂੰ ਡਰੋਨਾਂ ਦੀ ਆਵਾਜਾਈ ’ਤੇ ਸਖ਼ਤ ਨਜ਼ਰ ਰੱਖਣ ਲਈ ਜਾਗਰੂਕ ਕਰਨ।

ਜਾਣਕਾਰੀ ਅਨੁਸਾਰ 2023 ਵਿੱਚ ਸਰਹੱਦ ’ਤੇ 325 ਡਰੋਨ ਦੇਖੇ ਗਏ, ਜਿਨ੍ਹਾਂ ਵਿੱਚੋਂ 118 ਡਰੋਨ ਸਫ਼ਲਤਾਪੂਰਵਕ ਬਰਾਮਦ ਕੀਤੇ ਗਏ। ਇਸੇ ਤਰ੍ਹਾਂ 2024 ਵਿੱਚ ਹੁਣ ਤੱਕ 26 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ।

ਆਗਾਮੀ ਲੋਕ ਸਭਾ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਪੁਲੀਸ ਨੇ ਚੋਣਾਂ ਦੌਰਾਨ ਤਾਇਨਾਤੀ ਲਈ 75 ਫੀਸਦ ਜ਼ਿਲ੍ਹਾ ਪੁਲੀਸ ਅਤੇ 50 ਫੀਸਦ ਹੋਰ ਯੂਨਿਟਾਂ ਤੋਂ ਪੁਲਿਸ ਬਲ ਤਾਇਨਾਤ ਕੀਤਾ ਹੈ।

See also  ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ਰਾਬ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸੂਬੇ ਦੇ 10 ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਸੀਲਿੰਗ ਪੁਆਇੰਟਾਂ ’ਤੇ ਪਹਿਲਾਂ ਹੀ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਪੁਲਿਸ ਦਾ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਰਾਜ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।

Related posts:

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ...
ਪੰਜਾਬੀ-ਸਮਾਚਾਰ
ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Punjab News
ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ-ਮੁੱਖ ਮੰਤਰੀ
ਸਕੂਲ ਸਿੱਖਿਆ ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
Spl DGP Arpit Shukla calls for greater synergy between Punjab police, BSF& central agencies to ensur...
ਪੰਜਾਬੀ-ਸਮਾਚਾਰ
बॉटलिंग प्लांट में अवैध गतिविधियों के खिलाफ आबकारी विभाग ने की कार्यवाही।
ਪੰਜਾਬੀ-ਸਮਾਚਾਰ
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ
ਪੰਜਾਬੀ-ਸਮਾਚਾਰ
ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Flood in Punjab
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ...
Hushairpur
चंडीगढ़ संगीत नाटक अकादमी द्वारा 'श्री राम कला उत्सव' का आयोजन ।
Chandigarh
ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ
ਪੰਜਾਬੀ-ਸਮਾਚਾਰ
Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ
Khedan Watan Punjab Diya
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ
ਪੰਜਾਬੀ-ਸਮਾਚਾਰ
भारतीय स्टेट बैंक भाजपा के भ्रष्टाचार को छुपा रहा है - कांग्रेस
ਚੰਡੀਗੜ੍ਹ-ਸਮਾਚਾਰ
ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ
Aam Aadmi Party
Canal water to be supplied to Kishangarh for the first time in history - Mayor inaugurates project
Aam Aadmi Party
Punjab Raj Bhavan celebrates Odisha Foundation Day.
ਪੰਜਾਬੀ-ਸਮਾਚਾਰ
ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ
Punjab News
See also  Laljit Singh Bhullar for further improving transport administration in the state

Leave a Reply

This site uses Akismet to reduce spam. Learn how your comment data is processed.